Saturday, April 11, 2026

ਐਸ.ਡੀ.ਐਮ ਸੁਨਾਮ ਵਲੋਂ ਕੋਰੋਨਾ ਟੈਸਟ ਸਬੰਧੀ ਬੀ.ਕੇ.ਯੂ ਏਕਤਾ ਸਿੱਧੂਪੁਰ ਦੇ ਆਗੂਆਂ ਨਾਲ ਮੀਟਿੰਗ

ਕਿਸੇ ਵੀ ਦੁਕਾਨਦਾਰ ਜਾਂ ਪਿੰਡ ਵਾਸੀਆਂ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ- ਚੱਠਾ

ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਪਿੰਡ ਚੱਠਾ ਨੰਨਹੇੜਾ ਵਿਖੇ ਮੈਡਮ ਮਨਜੀਤ ਕੌਰ ਐਸ.ਡੀ.ਐਮ ਸੁਨਾਮ, ਕੁਲਦੀਪ ਸਿੰਘ ਤਹਿਸੀਲਦਾਰ ਸੁਨਾਮ, ਡਾ. ਤਜਿੰਦਰ ਸਿੰਘ ਐਸ.ਐਮ.ਓ ਕੌਹਰੀਆਂ, ਜੋਗਿੰਦਰ ਸਿੰਘ ਐਸ.ਐਚ.ਓ ਛਾਜਲੀ ਸਮੇਤ ਸਾਰੇ ਅਧਿਕਾਰੀਆਂ ਨੇ ਕਰੋਨਾ ਦੀ ਸੈਪਲਿੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਅਤੇ ਪਿੰਡ ਵਾਸੀਆਂ ਨਾਲ ਇੱਕ ਮੀਟਿੰਗ ਕੀਤੀ।ਐਸ.ਡੀ.ਐਮ ਮਨਜੀਤ ਕੌਰ ਨੇ ਕਿਹਾ ਕਿ ਲੋਕ ਕਰੋਨਾ ਟੈਸਟ ਕਰਵਾਉਣ ਤੋਂ ਨਾ ਡਰਨ, ਸਗੋਂ ਵੱਧ ਤੋਂ ਵੱਧ ਪਿੰਡ ਵਾਸੀ ਕਰੋਨਾ ਟੈਸਟ ਕਰਵਾਉਣ ਲਈ ਅੱਗੇ ਆਉਣ।ਜੇਕਰ ਕਿਸੇ ਵੀ ਵਿਅਕਤੀ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਉਂਦੀ ਹੈ ਤਾਂ ਉਸ ਨੂੰ ਹਸਪਤਾਲ ਲਿਜਾਣ ਦੀ ਬਜ਼ਾਏ ਉਸ ਦੇ ਘਰ ਜਾਂ ਸਕੂਲ ਵਿੱਚ ਹੀ ਇਕਾਂਤਵਾਸ ਕੀਤਾ ਜਾਵੇਗਾ।ਮੈਡਮ ਮਨਜੀਤ ਕੌਰ ਅਤੇ ਐਸ.ਐਮ.ਓ ਕੌਹਰੀਆਂ ਨੇ ਕਿਹਾ ਕਿ ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਪਿੰਡ ਦੀ ਡਿਸਪੈਂਸਰੀ ਵਿੱਚ ਕੈਂਪ ਲਗਾਇਆ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦਾ ਪਿੰਡ ਵਾਸੀਆਂ ਨਾਲ ਧੱਕਾ ਨਹੀਂ ਕੀਤਾ ਜਾਵੇਗਾ।
                            ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਨੇ ਮੀਟਿੰਗ ਦੌਰਾਨ ਕਿਹਾ ਕਿ ਸਿਹਤ ਵਿਭਾਗ ਵਲੋਂ ਪਿੰਡ ਦੀ ਡਿਸਪੈਂਸਰੀ ਵਿੱਚ ਕਰੋਨਾ ਟੈਸਟਿੰਗ ਲਈ ਜੋ ਕੈਂਪ ਲਗਾਇਆ ਜਾਵੇਗਾ।ਉਸ ਕੈਂਪ ਵਿੱਚ ਕਿਸੇ ਵੀ ਦੁਕਾਨਦਾਰ ਅਤੇ ਪਿੰਡ ਵਾਸੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ।ਚੱਠਾ ਨੇ ਕਿਹਾ ਕਿ ਪਿੰਡ ਦੇ ਵਿਅਕਤੀ ਜੇ ਆਪਣੀ ਮਰਜ਼ੀ ਨਾਲ ਟੈਸਟ ਕਰਵਾਉਣਾ ਚਾਹੁੰਦੇ ਹਨ ਤਾਂ ਕਰਵਾ ਸਕਦੇ ਹਨ।ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਡਾਕਟਰਾਂ ਤੋਂ ਵਿਸਵਾਸ਼ ਹੀ ਉਠ ਗਿਆ ਹੈ, ਇਸ ਲਈ ਉਹ ਟੈਸਟ ਕਰਵਾਉਣ ਤੋਂ ਕਤਰਾ ਰਹੇ ਹਨ।
                          ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਹਰੀ ਸਿੰਘ ਚੱਠਾ, ਕਿਸਾਨ ਆਗੂ ਪਿਆਰਾ ਸਿੰਘ ਭੰਗੂ, ਗੋਬਿੰਦ ਸਿੰਘ ਵੈਰੋਕੇ, ਜੰਟਾ ਸਿੰਘ, ਬਗੈਰਾ ਸਿੰਘ, ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ, ਬਲਾਕ ਸੰਮਤੀ ਮੈਂਬਰ ਵਿੰਦਰ ਸ਼ਰਮਾ, ਕਿਸਾਨ ਆਗੂ ਗੁਰਮੀਤ ਸਿੰਘ, ਨੰਬਰਦਾਰ ਗੁਰਮੇਲ ਸਿੰਘ ਤੋਂ ਇਲਾਵਾ ਕਿਸਾਨ ਜਥੇਬੰਦੀ ਦੇ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …