Saturday, April 11, 2026

40 ਪਰਿਵਾਰਾਂ ਨੇ ਫੜਿਆ ਆਪ ਦਾ ਝਾੜੂ -ਬਾਂਸਲ

ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਗੁਰਦਾਸਪੁਰਾ ਗੁਰਥਲੀ ਦੇ 40 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ।ਅੱਜ ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਦਿਨੇਸ਼ ਬਾਂਸਲ ਦੀ ਅਗਵਾਈ ਵਿੱਚ ਇਹਨਾਂ ਪਰਿਵਾਰਾਂ ਨੇ ਸੱਤਾਧਾਰੀ ਪਾਰਟੀ ਕਾਂਗਰਸ, ਅਕਾਲੀ ਤੇ ਬਹੁਜਨ ਸਮਾਜ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਦਿਨੇਸ਼ ਬਾਂਸਲ ਨੇ ਕਿਹਾ ਕਿ ਦਿੱਲੀ ਦੀ ਕੇਜ਼ਰੀਵਾਲ ਸਰਕਾਰ ਦੇ ਕੀਤੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਪਰਿਵਾਰ ਪੰਜਾਬ ਵਿੱਚ ਵੀ ਵਧਦਾ ਜਾ ਰਿਹਾ ਹੈ।ਜੋ 2022 ‘ਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੇਗਾ।ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।ਜਿੰਨਾਂ ਵਿੱਚ ਦੋ ਪੰਚਾਇਤ ਮੈਂਬਰ ਜੱਗਾ ਸਿੰਘ ਅਤੇ ਬੱਬੀ ਸਿੰਘ ਤੋਂ ਇਲਾਵਾ ਬੁੱਧ ਸਿੰਘ, ਨਾਹਰ ਸਿੰਘ, ਪਰਗਟ ਸਿੰਘ, ਗਿਆਨੀ ਪੱਪੂ ਸਿੰਘ, ਵਿੱਕੀ, ਦਲੀਪ ਕੌਰ, ਜਗਰੂਪ ਕੌਰ, ਮੂਰਤੀ ਕੌਰ, ਗੁਰਪ੍ਰੀਤ ਕੌਰ, ਰਾਣੀ ਕੌਰ ਆਦਿ ਸ਼ਾਮਲ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …