Thursday, November 19, 2026

ਭੁੱਖ ਹੜਤਾਲੀ ਈ.ਟੀ.ਯੂ ਆਗੂਆਂ ਵਲੋਂ ਜਿਲ੍ਹਾ ਸਿੱਖਿਆ ਦਫਤਰ ਵਿਰੁੱਧ ਨਾਅਰੇਬਾਜ਼ੀ

ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਯੂਨੀਅਨ ਅੰਮ੍ਰਿਤਸਰ (ਰਜਿ) ਵਲੋਂ ਹੈਡ ਟੀਚਰ /ਸੈਂਟਰ ਹੈਡ ਟੀਚਰ ਪ੍ਰਮੋਸ਼ਨਾਂ ਨਾ ਹੋਣ ਦੇ ਰੋਸ ਵਜੋਂ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਅੰਮ੍ਰਿਤਸਰ ਵਿਖੇ ਲੜੀਵਾਰ ਚੱਲ ਰਹੀ ਭੁੱਖ ਹੜਤਾਲ `ਚ ਅੱਜ ਤੇਜਇੰਦਰਪਾਲ ਸਿੰਘ ਮਾਨ, ਯਾਦਮਨਿੰਦਰ ਸਿੰਘ ਧਾਰੀਵਾਲ ਅਤੇ ਬਲਾਕ ਪ੍ਰਧਾਨ ਰੁਪਿੰਦਰ ਸਿੰਘ ਰਵੀ ਦੀ ਅਗਵਾਈ ਹੇਠ ਬਲਜੀਤ ਸਿੰਘ ਮੱਲ੍ਹੀ, ਬਲਬੀਰ ਕੁਮਾਰ, ਮਲਕੀਤ ਸਿੰਘ, ਸੁਖਬੀਰ ਸਿੰਘ ਰਿਆੜ, ਮੇਜਰ ਸਿੰਘ ਜਾਫਰਕੋਟ, ਜਸਬੀਰ ਸਿੰਘ, ਕੁਲਦੀਪ ਅਰੋੜਾ, ਸ਼ਰਨਜੀਤ ਸਿੰਘ ਸਮੇਤ ਚੋਗਾਵਾਂ-2 ਦੇ ਈ.ਟੀ.ਯੂ ਆਗੂਆਂ ਨੇ ਸ਼ਾਮਿਲ ਹੋ ਕੇ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਦੇ ਖਿਲਾਫ ਭਾਰੀ ਨਾਅਰੇਬਾਜ਼ੀ ਕੀਤੀ ।
                 ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਜਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਕਿਹਾ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ਵਾਲੇ ਦਿਨ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਮ੍ਰਿਤਸਰ ਦੇ ਘਰ ਸਾਹਮਣੇ ਹੋਣ ਵਾਲੇ ਰੋਸ ਮਾਰਚ ਵਿੱਚ ਐਲੀਮੈਂਟਰੀ ਟੀਚਰਜ ਯੂਨੀਅਨ ਅੰਮ੍ਰਿਤਸਰ ( ਰਜਿ) ਵਲੋਂ ਜਿਲ੍ਹੇ ਭਰ ਦੇ ਵੱਖ-ਵੱਖ ਬਲਾਕਾਂ ‘ਚੋਂ ਵੱਡੀ ਗਿਣਤੀ ਵਿੱਚ ਐਲੀਮੈਂਟਰੀ ਅਧਿਆਪਕ ਸ਼ਾਮਿਲ ਹੋਣਗੇ।
ਇਸ ਮੌਕੇ ਨਵਦੀਪ ਸਿੰਘ, ਪਰਮਬੀਰ ਸਿੰਘ ਵੇਰਕਾ, ਮਨਿੰਦਰ ਸਿੰਘ, ਪ੍ਰਮੋਦ ਸਿੰਘ ਤੇ ਹੋਰ ਕਈ ਈ.ਟੀ.ਯੂ ਆਗੂ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …