ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਆਂ ਹਦਾਇਤਾਂ ਅਨੁਸਾਰ ਹਫਤੇ ਵਿਚ
ਪੰਜ ਦਿਨਾਂ ਲਈ ਦੁਕਾਨ ਖੁੱਲਣ ਦੀ ਛੂਟ ਦੇ ਦਿੱਤੀ ਹੈ ਅਤੇ ਹੁਣ ਦੁਕਾਨਦਾਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਜਿੰਮੇਵਾਰੀ ਨੂੰ ਸਮਝਣ ਅਤੇ ਆਪ ਵੀ ਮਾਸਕ ਦੀ ਵਰਤੋ ਨੂੰ ਯਕੀਨੀ ਬਣਾਉਣ ਤੇ ਦੁਕਾਨ ਵਿਚ ਆਉਣ ਵਾਲੇ ਗ੍ਰਾਹਕਾਂ ਨੂੰ ਵੀ ਮਾਸਕ ਤੋਂ ਬਿਨਾਂ ਦੁਕਾਨ ਵਿਚ ਦਾਖਲ ਨਾ ਹੋਣ ਦੇਣ।
ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਅਸਥਾਨ ਵਿਖੇ ਆਏ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਉਪਰੰਤ ਕੀਤਾ।ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰਾ ਲਾਲ ਸੇਠ ਨੇ ਸੋਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੇ ਯਤਨਾਂ ਸਦਕਾ ਹੀ ਵਪਾਰੀਆਂ ਨੂੰ ਰਾਹਤ ਮਿਲੀ ਹੈ।ਸੇਠ ਨੇ ਕਿਹਾ ਕਿ ਪਿਛਲੇ 5 ਮਹੀਨਿਆਂ ਤੋਂ ਵਪਾਰੀ ਵਰਗ ਕਾਫੀ ਪ੍ਰੇਸ਼ਾਨ ਸੀ।ਪ੍ਰੰਤੂ ਹੁਣ ਹਫਤੇ ਵਿੱਚ 5 ਦਿਨ ਦੁਕਾਨਾਂ ਖੁੱਲਣ ਨਾਲ ਵਪਾਰ ਆਪਣੀ ਪਹਿਲੀ ਰਫਤਾਰ ਦੀ ਤਰ੍ਹਾਂ ਚੱਲੇਗਾ ਅਤੇ ਦੁਕਾਨਾਂ ਵਿੱਚ ਕੰਮ ਕਰਨ ਵਾਲੇ ਦਿਹਾੜੀਦਾਰ ਵੀ ਸਰਕਾਰ ਦੇ ਇਸ ਫੈਸਲੇ ਤੋਂ ਕਾਫੀ ਖੁਸ਼ ਹਨ।
ਇਸ ਮੌਕੇ ਵਪਾਰ ਮੰਡਲ ਦੇ ਸਮੀਰ ਜੈਨ, ਜਿਲ੍ਹਾ ਪ੍ਰਧਾਨ ਸੁਰਿੰਦਰ ਦੁੱਗਲ, ਮੋਤੀ ਭਾਟੀਆ, ਵਜੀਰ ਚੰਦ, ਸੁਰਿੰਦਰ ਜੈਨ, ਵਿਕਾਸ ਨਾਰੰਗ ਅਤੇ ਬਲਬੀਰ ਭਸੀਨ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …
Punjab Post Daily Online Newspaper & Print Media