Thursday, November 19, 2026

ਕਰੋਨਾ ਲੱਛਣ ਹੋਣ ‘ਤੇ ਸਰਕਾਰੀ ਹਸਪਤਾਲ ਨਾਲ ਤੁਰੰਤ ਕਰੋ ਸੰਪਰਕ-ਡਿਪਟੀ ਕਮਿਸ਼ਨਰ

ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਗਰ ਕਿਸੇ ਤਰ੍ਹਾਂ ਦੇ ਕਰੋਨਾ ਦੇ ਲੱਛਣ ਹਨ ਤਾਂ ਤੁਰੰਤ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੀਏ ਅਤੇ ਅਪਣਾ ਕਰੋਨਾ ਟੈਸਟ ਕਰਵਾਈਏ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਜਿਲ੍ਹਾ ਪਠਾਨਕੋਟ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀਮਾਰੀ ਨੂੰ ਨਾ ਲੂਕਾਉਣ।ਅਗਰ ਕਿਸੇ ਤਰ੍ਹਾਂ ਦੇ ਲੱਛਣ ਜਿਵੇਂ ਬੁਖਾਰ, ਖਾਂਸੀ ਜਾਂ ਕਿਸੇ ਹੋਰ ਤਰ੍ਹਾਂ ਦੇ ਕਰੋਨਾ ਲੱਛਣ ਆਉਂਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ ਤਾਂ ਜੋ ਸਹੀ ਸਮੇਂ ‘ਤੇ ਇਸ ਦਾ ਇਲਾਜ ਸੁਰੂ ਕੀਤਾ ਜਾ ਸਕੇ।
                 ਉਨ੍ਹਾਂ ਕਿਹਾ ਕਿ ਡਰਨ ਵਾਲੀ ਗੱਲ ਨਹੀਂ ਹੈ ਕਿ ਆਪ ਨੂੰ ਜ਼ਬਰਦਸਤੀ ਕਿਸੇ ਹਸਪਤਾਲ ਵਿੱਚ ਦਾਖਲ ਕੀਤਾ ਜਾਵੇਗਾ।ਰਿਪੋਰਟ ਆਉਣ ਤੋਂ ਬਾਅਦ ਘਰ ਵਿੱਚ ਕੋਰਿਨਟਾਈਨ ਕੀਤਾ ਜਾਵੇਗਾ ਅਤੇ ਖਾਣ ਵਾਲੀਆਂ ਦਵਾਈਆਂ ਆਦਿ ਦਿੱਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਲਗਾਤਾਰ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ।

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …