Thursday, November 19, 2026

ਕੋਰੋਨਾਵਾਇਰਸ ਦੀ ਚੇਨ ਤੋੜਣ ਲਈ ਸੈਂਪਲਿੰਗ ਜਰੂਰੀ – ਡਾ. ਰੀਤੂ ਸੇਠੀ

ਬਲਾਕ ਪੰਜਗਰਾਈਆਂ ਅਧੀਨ ਪੇਂਡੂ ਹਸਪਤਾਲ ਕੁੱਪ ਕਲਾਂ ਵਿਖੇ ਕੋਵਿਡ-19 ਦੇ ਲਏ ਨਮੂਨੇ

ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਰੋਜ਼ਾਨਾ ਕੋਵਿਡ-19 ਦੇ ਨਮੂਨੇ ਲਏ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਪੇਂਡੂ ਹਸਪਤਾਲ ਕੁੱਪ ਕਲਾਂ ਵਿਖੇ ਕੋਵਿਡ 19 ਦੇ ਨਮੂਨੇ ਲਏ ਗਏ।ਨੋਡਲ ਅਫਸਰ ਡਾ. ਰੀਤੂ ਸੇਠੀ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਚੇਨ ਤੋੜਣ ਲਈ ਸੈਂਪਲਿੰਗ ਕਰਨੀ ਬਹੁਤ ਜਰੂਰੀ ਹੈ।ਸੈਂਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ ਹੈ।
               ਉਨਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਅਤੇ ਇਲਾਜ਼ ਦੀਆਂ ਸੇਵਾਵਾਂ ਮੁਫਤ ਦਿੱਤੀਆਂ ਜਾ ਰਹੀਆਂ ਹਨ।ਟੈਸਟ ਲੈਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਤਕਲੀਫ ਨਹੀਂ ਹੁੰਦੀ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਦੌਰਾਨ ਲੋਕਾਂ ਨੂੰ ਮਾਸਕ ਪਾਉਣ, ਵਾਰ ਵਾਰ ਹੱਥਾਂ ਦੀ ਸਫਾਈ ਕਰਨ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਣ ਲਈ ਜਾਗਰੂਕ ਕੀਤਾ।
             ਇਸ ਮੌਕੇ ਸਿਹਤ ਇੰਸਪੈਕਟਰ ਗੁਰਮੀਤ ਸਿੰਘ, ਡਾ. ਰੂਨਾ, ਡਾ. ਨੇਹਾ, ਏ.ਐਨ.ਐਮ ਗੁਰਦੀਪ ਕੌਰ, ਵੀਰਪਾਲ ਕੌਰ, ਭਗਵਾਨ ਦਾਸ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …