Thursday, November 19, 2026

ਕੋਵਿਡ-19 ਤੋਂ ਬਚਣ ਲਈ ਹਰ ਵਿਅਕਤੀ ਆਪਣੀ ਨਿੱਜੀ ਜਿੰਮੇਵਾਰੀ ਸਮਝੇ-ਸੋਨੀ

20 ਲੱਖ ਦੀ ਲਾਗਤ ਵਾਲੀਆਂ ਗਲੀਆਂ-ਨਾਲੀਆਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜੇਕਰ ਲੋਕ ਆਪਣੀ ਨਿੱਜੀ ਜਿੰਮੇਵਾਰੀ ਸਮਝਣ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਕੋਵਿਡ -19 ਦੇ ਖਿਲਾਫ ਲੜੀ ਜਾ ਰਹੀ ਜੰਗ ਜਿੱਤੀ ਜਾ ਸਕਦੀ ਹੈ। ।
                ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 50 ਅਧੀਨ ਆਉਂਦੇ ਇਲਾਕੇ ਗੁਜਰਾਤੀ ਬਸਤੀ ਵਿੱਚ 20 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਦੇ ਉਦਘਾਟਨ ਕਰਨ ਸਮੇਂ ਕੀਤਾ।ਸੋਨੀ ਨੇ ਕਿਹਾ ਕਿ ਸਰਕਾਰ ਵਲੋਂ ਕੋਵਿਡ 19 ਦਾ ਮੁਕਾਬਲਾ ਕਰਨ ਲਈ ਹਰੇਕ ਤਰਾਂ ਦੇ ਕਦਮ ਚੁੱਕੇ ਜਾ ਰਹੇ ਹਨ ਤੇ ਕਰੋਨਾ ਮਰੀਜਾਂ ਦਾ ਸਾਰੇ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।ਮੋਬਾਇਲ ਟੈਸਟਿੰਗ ਵੈਨਾਂ ਹਰੇਕ ਮੁਹੱਲੇ ਵਿੱਚ ਜਾ ਕੇ ਲੋਕਾਂ ਦਾ ਮੁਫ਼ਤ ਟੈਸਟ ਕਰ ਰਹੀਆਂ ਹਨ। ਉਨਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਆਪਣਾ ਅਤੇ ਆਪਣੇ ਪਰਿਵਾਰ ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।
                  ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਰਾਜਬੀਰ ਕੌਰ, ਸੁਰੇਸ਼ ਕੁਮਾਰ, ਸ਼ਾਮ ਲਾਲ, ਕਮਲ ਕੁਮਾਰ, ਰਾਜ ਕੁਮਾਰ, ਤਿਲਕ ਰਾਜ, ਮਨੋਜ ਕੁਮਾਰ ਅਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …