Thursday, November 19, 2026

213 ਪ੍ਰਾਰਥੀਆਂ ਦੀ ਵੱਖ-ਵੱਖ ਅਸਾਮੀਆਂ ਲਈ ਹੋਈ ਚੋਣ-ਵਧੀਕ ਡਿਪਟੀ ਕਮਿਸ਼ਨਰ

ਰਈਆ ਬਲਾਕ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ ਮਹੀਨੇ ਵਿੱਚ ਲੱਗਣ ਵਾਲੇ ਮੈਗਾ ਰੋਜਗਾਰ ਮੇਲਿਆਂ ਦੀ ਸ਼ੁਰੂਆਤ ਕਰਦੇ ਹੋਏ ਅੱਜ 2 ਸਤੰਬਰ ਨੂੰ ਪਹਿਲਾ ਬਲਾਕ ਪੱਧਰੀ ਰੋਜਗਾਰ ਮੇਲਾ ਬਲਾਕ ਵਿਕਾਸ ਤੇ ਪੰਚਾਇਤ ਦਫਤਰ, ਰਈਆ ਵਿਖੇ ਲਗਾਇਆ ਗਿਆ।ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਵਲੋਂ ਕੀਤਾ ਗਿਆ।ਮੂਧਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 6 ਕੰਪਨੀਆਂ ਵਲੋਂ 213 ਪ੍ਰਾਰਥੀਆਂ ਦੀ ਵੱਖ-ਵੱਖ ਅਸਾਮੀਆਂ ਲਈ ਮੌਕੇ ‘ਤੇ ਇੰਟਰਵਿਊ ਕਰਕੇ ਚੋਣ ਕੀਤੀ ਗਈ।ਉਨਾਂ ਕਿਹਾ ਕਿ ਇਸ ਰੋਜ਼ਗਾਰ ਮੇਲੇ ਮੌਕੇ ਪ੍ਰਾਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਿਆ ਗਿਆ ਅਤੇ ਲਗਭਗ 450 ਨੌਜਵਾਨਾਂ ਨੇ ਮੇਲੇ ਵਿੱਚ ਭਾਗ ਲਿਆ।ਮੂਧਲ ਨੇ ਪ੍ਰਾਰਥੀਆਂ ਨੂੰ ਕਿਹਾ ਕਿ ਉਹ ਪੂਰੇ ਵਿਸ਼ਵਾਸ਼ ਨਾਲ ਇੰਟਰਵਿਊ ਦੇਣ ਅਤੇ ਰੋਜ਼ਗਾਰ ਦੇ ਸੁਨਿਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।
                ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਲੜੀ ਦੌਰਾਨ ਅਗਲਾ ਬਲਾਕ ਪੱਧਰੀ ਰੋਜ਼ਗਾਰ ਮੇਲਾ 3 ਸਤੰਬਰ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਤਰਸਿੱਕਾ ਵਿਖੇ ਲਗਾਇਆ ਜਾਵੇਗਾ।ਇਸ ਤਰਾਂ ਇਹ ਰੋਜ਼ਗਾਰ ਮੇਲੇ ਅੰਮ੍ਰਿਤਸਰ ਜਿਲੇ ਦੇ 09 ਬਲਾਕਾਂ ਵਿੱਚ 14 ਸਤੰਬਰ ਤੱਕ ਲਗਾਏ ਜਾਣਗੇ।ਰੋਜ਼ਗਾਰ ਅਫਸਰ ਵਿਕਰਮਜੀਤ ਨੇ ਦੱਸਿਆ ਕਿ ਸਾਰੇ ਬਲਾਕ ਪੱਧਰੀ ਰੋਜ਼ਗਾਰ ਮੇਲੇ ਪੰਜਾਬ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲਗਾਏ ਜਾ ਰਹੇ ਹਨ।

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …