ਸਮਰਾਲਾ, 3 ਸਤੰਬਰ (ਇੰਦਰਜੀਤ ਕੰਗ) – ਉਘੇ ਸਮਾਜ ਸੇਵੀ ਬਲਵੀਰ ਸਿੰਘ ਸੰਧਰ ਬਾਲਿਓਂ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ
ਗਿਆ।ਸੰਧਰ ਦੀ ਹੋਈ ਬੇਵਕਤੀ ਮੌਤ ‘ਤੇ ਇਲਾਕੇ ਦੀਆਂ ਰਾਜਨੀਤਕ, ਸਮਾਜਿਕ, ਖੇਡ ਸੰਸਥਾਵਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਜਿਕਰਯੋਗ ਹੈ ਕਿ ਬਲਵੀਰ ਸਿੰਘ ਸੰਧਰ, ਬਲਵੰਤ ਸਿੰਘ ਰਾਮੂਵਾਲੀਆਂ ਸਾਬਕਾ ਕੇਂਦਰੀ ਮੰਤਰੀ ਦੇ ਨਜਦੀਕੀ ਰਹੇ ਅਤੇ ਸਮਰਾਲਾ ਇਲਾਕੇ ਵਿੱਚ ਉਨ੍ਹਾਂ ਦੀ ਅਗਵਾਈ ‘ਚ ਅਨੇਕਾਂ ਸਮਾਜ ਭਲਾਈ ਦੇ ਕਾਰਜ਼ ਕੀਤੇ।
ਪਰਿਵਾਰ ਅਨੁਸਾਰ ਬਲਵੀਰ ਸਿੰਘ ਸੰਧਰ ਨਮਿਤ ਅੰਤਿਮ ਅਰਦਾਸ 4 ਸਤੰਬਰ, ਦਿਨ ਸ਼ੁੱਕਰਵਾਰ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਪਿੰਡ ਬਾਲਿਓਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media