ਪੇਂਡੂ ਖੇਤਰ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ 5 ਵਜੇ ਤੱਕ ਹੀ ਖੁੱਲ੍ਹਣਗੇ
ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਹੁਣ ਜਿਲ੍ਹਾ ਪਠਾਨਕੋਟ ਦੇ ਸਹਿਰੀ ਖੇਤਰਾਂ ਵਿਚ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਪੇਂਡੂ ਖੇਤਰਾਂ ਦੇ ਸੇਵਾ ਕੇਂਦਰ ਪਹਿਲਾਂ ਦੀ ਤਰ੍ਹਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ।
ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਇਹ ਨਵੇਂ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਸ਼ਹਿਰੀ ਖੇਤਰਾਂ ਦੇ ਸੇਵਾ ਕੇਂਦਰਾਂ ਵਿੱਚ ਮੁਲਾਜ਼ਮ ਦੋ ਸ਼ਿਫਟਾਂ ਵਿੱਚ ਕੰਮ ਕਰਨਗੇ।ਉਨ੍ਹਾਂ ਦੱਸਿਆ ਕਿ 50 ਫੀਸਦੀ ਮੁਲਾਜ਼ਮਾਂ ਦਾ ਪਹਿਲਾ ਬੈਚ ਸਵੇਰੇ 8 ਵਜੇ ਤੋਂ 1:30 ਵਜੇ ਤੱਕ ਅਤੇ ਦੂਜਾ ਬੈਚ 1:30 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾ ਕੇਂਦਰਾਂ ਵਿੱਚ ਕੰਮ ਕਰੇਗਾ।ਡਿਪਟੀ ਕਮਿਸਨਰ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਬਣੇ ਸੇਵਾ ਕੇਂਦਰਾਂ ਵਿੱਚ ਸੌ ਫੀਸਦੀ ਮੁਲਾਜ਼ਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ।