Wednesday, July 22, 2026

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਦਿਨਾਂ ‘ਚ ਮੰਗੀ ਪੀ.ਡੀ.ਐਫ ਫਾਈਲ ਵਾਲੀ ਪੈਨ ਡਰਾਈਵ ਸਬੰਧੀ ਜਾਣਕਾਰੀ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਨੋਟ ਵਿੱਚ

File Photo

ਆਖਿਆ ਹੈ ਕਿ ਰਿਪੁਦਮਨ ਸਿੰਘ ਮਲਕ ਅਤੇ ਬਲਵੰਤ ਸਿੰਘ ਪੰਧੇਰ ਸਰੀ ਬੀ.ਸੀ (ਕਨੇਡਾ) ਪਾਸੋਂ ਭਾਈ ਹਰਦੀਪ ਸਿੰਘ ਨਿਜ਼ਰ (ਮੁੱਖ ਸੇਵਾਦਾਰ ਗੁਰੂ ਨਾਨਕ ਸਿੱਖ ਗੁਰਦੁਆਰਾ ਸੁਸਾਇਟੀ ਸਰੀ-ਡੈਲਟਾ ਬੀ.ਸੀ ਕਨੇਡਾ) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਛਪਾਈ ਵਿੱਚ ਵਰਤੀ ਗਈ ਸਾਰੀ ਮਸ਼ੀਨਰੀ ਸਮੇਤ ਪੀ.ਡੀ.ਐਫ ਫਾਈਲ ਵਾਲੀ ਪੈਨ ਡਰਾਈਵ ਪ੍ਰਾਪਤ ਕੀਤੀ ਹੈ।ਉਸ ਸਬੰਧੀ ਰਿਪੁਦਮਨ ਸਿੰਘ ਮਲਕ ਅਤੇ ਬਲਵੰਤ ਸਿੰਘ ਪੰਧੇਰ ਨੂੰ ਇਹ ਸਪੱਸ਼ਟ ਦੱਸਣ ਲਈ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਉਨ੍ਹਾਂ ਨੇ ਪੀ.ਡੀ.ਐਫ ਫਾਈਲ ਵਾਲੀ ਪੈਨ ਡਰਾਈਵ ਕਿਸ ਤੋਂ ਅਤੇ ਕਿਥੋਂ ਪ੍ਰਾਪਤ ਕੀਤੀ ਹੈ।ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਇਸ ਦੀ ਜਾਣਕਾਰੀ 15 ਦਿਨਾਂ ਦੇ ਅੰਦਰ-ਅੰਦਰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …