ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2020-21 ਤੋਂ ਦਸਵੀਂ/ਬਾਰ੍ਹਵੀਂ ਪਾਸ ਬੇ-
ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਕੋਵਿਡ-19 ਮਹਾਂਮਾਰੀ ਦੇ ਖਤਰੇ ਕਾਰਨ ਦਾਖਲਾ ਲੈਣ ਤੋਂ ਵਾਂਝੇ ਰਹਿ ਗਏ ਉਮੀਦਵਾਰਾਂ ਲਈ ਲਈ ਉਹਨਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਦਾਖਲਾ ਮਿਤੀ ਵਿਚ 30 ਸਤੰਬਰ, 2020 ਤੱਕ ਵਾਧਾ ਕੀਤਾ ਗਿਆ ਹੈ।
ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸ:- ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਗ੍ਰਾਫਿਕਸ ਅਤੇ ਵੈੱਬ ਡਿਜ਼ਾਈਨਿੰਗ, ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ ਅਤੇ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ, ਸਰਟੀਫਿਕੇਟ ਕੋਰਸ ਇੰਨ ਵੈੱਬ ਸਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਆਟੋਡੈਕਸ ਅਤੇ ਰੀਵੀਟ ਮਾਡਲਿੰਗ, ਆਈਲੈਟਸ ਵਿੱਚ ਸਿਖਲਾਈ ਪੋ੍ਰਗਰਾਮ, ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲ ਆਦਿ ਹਨ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਹਨ।
ਇਸ ਦੇ ਨਾਲ ਹੀ 20 ਰੋਜ਼ਾ ਕਰੈਸ਼ ਕੋਰਸ ਇਨ ਆਈ.ਟੀ. ਰੀਟਰਨ ਐਂਡ ਫਾਰਮ ਫਿਲਿੰਗਜ਼ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਲਈ ਦਾਖਲੇ ਵਿਚ 30 ਸਤੰਬਰ, 2020 ਤੱਕ ਵਾਧਾ ਕੀਤਾ ਗਿਆ ਹੈ।
ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲਾ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ‘ਤੇ ਮਿਤੀ 30 ਸਤੰਬਰ 2020 ਤੱਕ ਕਰਵਾਇਆ ਜਾ ਸਕਦਾ ਹੈ, ਵਧੇਰੇ ਜਾਣਕਾਰੀ ਲਈ www.gndu.ac.in/lifelong/default.aspx ਵੈਬਸਾਈਟ ਤੇ ਜਾ ਸਕਦੇ ਹਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media