ਪਠਾਨਕੋਟ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ
ਰੋਜ਼ਗਾਰਮੇਲੇ ਲਗਾਏ ਜਾ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿਖੇ 24 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਪਠਾਨਕੋਟ, 25 ਸਤੰਬਰ ਨੂੰ ਤਵੀ ਗਰੁੱਪ ਆਫ ਕਾਲਜ ਸ਼ਾਹਪੁਰ ਕੰਡੀ, 28 ਸਤੰਬਰ ਨੂੰ ਅਮਨ ਭੱਲਾ ਗਰੁੱਪ ਆਫ ਇੰਸਟੀਚਿਊਟ ਕੋਟਲੀ ਅਤੇ 29 ਸਤੰਬਰ ਨੂੰ ਸ੍ਰੀ ਸ਼ਾਈ ਕਾਲਜ ਆਫ ਇੰਜੀਨੀਅਰਿੰਗ ਬਧਾਨੀ ਵਿਖੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਉਨ੍ਹਾਂ ਵਲੋਂ ਦੱਸਿਆ ਗਿਆ ਕਿ ਬੇ-ਰੋਜ਼ਗਾਰ ਪ੍ਰਾਰਥੀ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪੋਰਟਲ www.pgrkam.com ‘ਤੇ ਆਪਣੀ ਰਜਿਸ਼ਟਰੇਸ਼ਨ ਮਿਤੀ 14 ਸਤੰਬਰ ਤੱਕ ਕਰਵਾ ਸਕਦੇ ਹਨ।ਕਿਸੇ ਤਰਾਂ ਦੀ ਪੁਛਗਿਛ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪ ਲਾਈਨ ਨੰਬਰ 7657825214 ‘ਤੇ ਸਪੰਰਕ ਕੀਤਾ ਜਾ ਸਕਦਾ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media