ਸੰਗਰੂੁਰ, 4 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ
ਫਤਿਹਗੜ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ‘ਚ ਕੋਵਿਡ-19 ਦੇ 100 ਨਮੂਨੇ ਲੈ ਕੇ ਜਾਂਚ ਲਈ ਭੇਜੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਕਿਹਾ ਕਿ ਬਲਾਕ ਅਧੀਨ ਪਿੰਡ ਸੰਦੌੜ ਦੇ ਦੁਕਾਨਦਾਰਾਂ ਤੇ ਸਟਾਰ ਇੰਪੈਕਟ ਫੈਕਟਰੀ ਕੁੱਪ ਕਲਾਂ ਬ੍ਰਾਂਚ ਦੇ ਕਰਮਚਾਰੀਆਂ ਦੇ ਕੋਵਿਡ 19 ਦੇ 100 ਨਮੂਨੇ ਲੈ ਕੇ ਭੇਜੇ ਗਏ ਹਨ।ਉਨਾਂ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ ਹੈ।ਖਾਂਸੀ, ਜ਼ੁਕਾਮ, ਹਲਕਾ ਬੁਖਾਰ, ਸਿਰ ਦਰਦ ਆਦਿ ਦੇ ਲੱਛਣ ਹੋਣ ਦੀ ਸੂਰਤ ‘ਚ ਤੁਰੰਤ ਨੇੜਲੇ ਸਿਹਤ ਕੇਂਦਰ ਵਿਖੇ ਰਾਬਤਾ ਕਰਕੇ ਜਾਂਚ ਕਰਵਾਈ ਜਾਵੇ।ਉਨਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਅਤੇ ਇਲਾਜ਼ ਦੀਆਂ ਸੇਵਾਵਾਂ ਮੁਫਤ ਦਿੱਤੀਆ ਜਾ ਰਹੀਆਂ ਹਨ।
ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਸਰਕਾਰੀ ਹਦਾਇਤਾਂ ਤਹਿਤ ਮਾਸਕ ਪਾਉਣ, ਵਾਰ-ਵਾਰ ਹੱਥਾਂ ਦੀ ਸਫਾਈ ਕਰਨ ਅਤੇ ਸਮਾਜਿਕ ਦੂਰੀ ਆਦਿ ਦਾ ਵਿਸ਼ੇਸ਼ ਖਿਆਲ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਬਲਾਕ ਐਜੂਕੇਟਰ ਸੋਨਦੀਪ ਸਿੰਘ, ਸਿਹਤ ਇੰਸਪੈਕਟਰ ਗੁਰਮੀਤ ਸਿੰਘ, ਨਿਰਭੈ ਸਿੰਘ, ਗੁਲਜਾਰ ਖਾਂ ਡਾ. ਰੂਨਾ, ਡਾ. ਸਹਿਨਾਜ਼, ਰਾਜੇਸ਼ ਰਿਖੀ, ਸੀ.ਐਚ.ਓ ਸੰਦੀਪ ਕੌਰ ਆਦਿ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media