ਕਪੂਰਥਲਾ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਮ ਮਹੇ ਜਿਲਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਕਪੂਰਥਲਾ ਨੇ ਦੱਸਿਆ ਹੇ ਕਿ ਪੰਜਾਬ
ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਵਿਭਾਗ ਵਲੋਂ ਅਗਸਤ-2020 ‘ਚ ਜਿਲੇ ਦੇ ਵੱਖ-ਵੱਖ ਬਲਾਕ ਜਿਵੇਂ ਕਿ ਕਪੂਰਥਲਾ, ਫਗਵਾੜਾ, ਭੁਲੱਥ ਅਤੇ ਸੁਲਤਾਨਪੁਰ ਲੋਧੀ ਵਿਖੇ 8 ਰੋਜਗਾਰ ਕੈਂਪ ਲਗਾਏ ਗਏ, ਜਿਨਾਂ ਵਿੱਚ 1335 ਪ੍ਰਾਰਥੀਆਂ ਸ਼ਾਮਲ ਹੋਏ।ਪ੍ਰਾਰਥੀਆਂ ਦੀ ਚੋਣ ਕਰਨ ਲਈ ਨਾਮੀ ਕੰਪਨੀਆਂ ਐਲ.ਆਈ.ਸੀ, ਲੀਡਰ ਇੰਡੀਆ ਪ੍ਰਾਈਵੇਟ ਲਿਮ., ਮੈਟਰੋ ਟਾਇਰ ਲੁਧਿਆਣਾ ਪ੍ਰਮੁੱਖ ਤੌਰ `ਤੇ ਸ਼ਾਮਲ ਸਨ।
ਉਹਨਾਂ ਦੱਸਿਆ ਕਿ ਕੰਪਨੀਆਂ ਵੱਲੋਂ ਵੱਖ-ਵੱਖ ਖੇਤਰ ਨਾਲ ਸਬੰਧਿਤ 1018 ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਉਹਨਾਂ ਦੱਸਿਆ ਕਿ ਚੁਣੇ ਗਏ ਵਿਦਿਆਰਥੀਆਂ ਨੂੰ 2 ਸਤੰਬਰ ਨੂੰ ਦਫਤਰ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਨਿਯੁੱਕਤੀ ਪੱਤਰਾਂ ਦੀ ਵੰਡ ਕਰ ਦਿੱਤੀ ਗਈ ਗਈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media