ਸੰਗਰੁਰ, 5 ਸਤੰਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਸੁਬਾ ਪੱਧਰੀ ਆਗੁੂ ਅਮਨ ਪੂਨੀਆ ਦੀ ਅਗਵਾਈ ਹੇਠ ਹੋਈ ਸੂਬਾ ਕਾਰਜਕਾਰਨੀ ਦੀ
ਅਹਿਮ ਮੀਟਿੰਗ ਹੋਈ। ਜਿਸ ਵਿੱਚ ਰਾਂਝਾ ਬਖਸ਼ੀ ਜਰਨਲ ਸਕੱਤਰ ਐਸ.ਸੀ ਮੋਰਚਾ ਪੰਜਾਬ ਅਤੇ ਸੁਰਜੀਤ ਸਿੰਘ ਸਿੱਧੂ ਪ੍ਰਧਾਨ ਐਸ.ਸੀ ਮੋਰਚਾ ਸੰਗਰਰ ਸ਼ਾਮਲ ਹੋਏ।
ਭਾਜਪਾ ਆਗੂਆਂ ਨੇ ਦੱਸਿਆ ਕਿ ਇਸ ਮੀਟੰਗ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਜਪਾ ਰਾਜਨੀਤੀ ਸਬੰਧੀ ਵਿਚਾਰ ਕੀਤੀ ਅਤੇ ਪੰਜਾਬ ਵਿੱਚ ਚੱਲ ਰਹੇ ਜੰਗਲ ਰਾਜ, ਸ਼ਰਾਬ ਕਾਂਡ, ਭੂਮੀ ਤੇ ਮਾਈਨਿੰਗ ਮਾਫੀਆ, ਗਰੀਬ ਵਿਦਿਆਰਥੀ ਦੇ ਵਜੀਫਾ ਘੋਟਾਲੇ ਅਤੇ ਬਿਜਲੀ ਖਪਤਕਾਰਾਂ ਨੂੰ ਘਰੇਲੂ, ਕਮਰਸ਼ੀਅਲ ਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਚ ਆਏ ਦਿਨ ਹੋ ਰਹੇ ਵਾਧੇ ਦੀ ਸਖਤ ਨਿਖੇਧੀ ਕੀਤੀ ਗਈ।ਮੀਟਿੰਗ ‘ਚ ਪੰਜਾਬ ਦੇ ਸਮੂਹ ਆਗੂਆਂ ਨੂੰ ਸੁਨੇਹਾ ਦਿੱਤਾ ਗਿਆ ਕਿ ਆਊਣ ਵਾਲਾ ਸਮਾਂ ਪਾਰਟੀ ਦੇ ਹਿੱਤ ਵਿੱਚ ਹੈ, ਜਿਸ ਲਈ ਮਿਹਨਤ ਕਰਨ ਦੀ ਲੋੜ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media