ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਤ ਅਤਰ ਸਿੰਘ ਜੀ ਦੀ ਜਨਮ ਨਗਰੀ ਚੀਮਾ ਸਾਹਿਬ ਨੂੰ ਸਾਫ਼ ਸੁਥਰਾ
ਬਣਾਉਣ ਲਈ ਸ਼ੁਰੂ ਕੀਤੇ ਸਫ਼ਾਈ ਮੁਹਿੰਮ ਨੂੰ ਨਗਰ ਦੀਆਂ ਸੰਗਤਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ।ਇਸ ਮੁਹਿੰਮ ਤਹਿਤ ਭਾਈ ਜਗਜੀਤ ਸਿੰਘ ਸੇਵਾਦਾਰ ਗੁਰਦੁਆਰਾ ਜਨਮ ਅਸਥਾਨ ਚੀਮਾ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਗਵਾਈ ਹੇਠ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਦੇ ਸੇਵਾਦਾਰਾਂ ਅਤੇ ਨਗਰ ਦੀਆਂ ਸੰਗਤਾਂ ਨੇ ਨਗਰ ਦੀਆਂ ਵੱਖ-ਵੱਖ ਗਲੀਆਂ, ਨਾਲੀਆਂ ਅਤੇ ਸੀਵਰੇਜ਼ ਦੀ ਸਾਫ਼ ਸਫਾਈ ਕੀਤੀ ਗਈ।
ਭਾਈ ਜਗਜੀਤ ਸਿੰਘ ਨੇ ਦੱਸਿਆ ਕਿ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ ਆਸ਼ਾ ਹੈ ਕਿ ਸੰਤ ਅਤਰ ਸਿੰਘ ਜੀ ਦੀ ਜਨਮ ਨਗਰੀ ਨੂੰ ਸਾਫ਼ ਸੁਥਰਾ ਅਤੇ ਹਰਾ ਭਰਾ ਬਣਾਇਆ ਜਾਵੇ।ਇਸ ਮੌਕੇ ਵੱਖ-ਵੱਖ ਕਲੱਬਾਂ, ਕਮੇਟੀਆਂ ਦੇ ਅਹੁਦੇਦਾਰ ਅਤੇ ਨਗਰ ਦੀਆਂ ਸੰਗਤਾਂ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media