ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ)- ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕੋਰੋਨਾ ਵਿਰੁੱਧ ਚੱਲ ਰਹੀ ਜੰਗ ਵਿਚ ਜਿੱਤ ਪ੍ਰਾਪਤ ਕਰਨ ਦੇ ਆਸ਼ੇ
ਨਾਲ ਜਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ, ਜਿਸ ਵਿਚ ਸ਼ੱਕੀਆਂ ਦੇ ਨਮੂਨੇ ਲੈਣੇ, ਮਰੀਜ਼ਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦਾ ਪਤਾ ਲਗਾਉਣਾ ਅਤੇ ਮਰੀਜਾਂ ਨੂੰ ਘਰਾਂ ਵਿਚ ਇਕਾਂਤਵਾਸ ਕਰਨਾ ਆਦਿ ਮੁੱਖ ਜ਼ਿੰਮੇਵਾਰੀਆਂ ਹਨ।
ਜਾਰੀ ਕੀਤੇ ਹੁਕਮਾਂ ਵਿੱਚ ਖਹਿਰਾ ਨੇ ਕਿਹਾ ਕਿ ਕੋਰੋਨਾ ਦੇ ਦਿਨੋ-ਦਿਨ ਵੱਧ ਰਹੇ ਕੇਸਾਂ ਨੂੰ ਠੱਲ ਪਾਉਣ ਲਈ ਜਰੂਰੀ ਹੈ ਕਿ ਇਸ ਦੀ ਵੱਧ ਰਹੀ ਚੇਨ ਨੂੰ ਤੋੜਿਆ ਜਾਵੇ।ਉਨਾਂ ਆਈ.ਏ.ਐਸ ਅਧਿਕਾਰੀ ਸ੍ਰੀਮਤੀ ਪਲਵੀ ਚੌਧਰੀ ਨੂੰ ਕੋਰੋਨਾ ਮਰੀਜਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦਾ ਪਤਾ ਲਗਾਉਣ, ਉਨਾਂ ਦੇ ਨਮੂਨੇ ਲੈਣ ਤੇ ਇਕਾਂਤਵਾਸ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ, ਜਦਕਿ ਪੀ.ਪੀ.ਐਸ ਅਧਿਕਾਰੀ ਸੰਦੀਪ ਰਿਸ਼ੀ ਨੂੰ ਆਰ.ਆਰ.ਟੀ ਅਤੇ ਲੋੜਵੰਦ ਨੂੰ ਘਰਾਂ ਵਿਚ ਇਕਾਂਤਵਾਸ ਕਰਨ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ।ਇਸੇ ਤਰਾਂ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਨੂੰ ਸ਼ੱਕੀ ਲੋਕਾਂ ਦੇ ਨਮੂਨੇ ਲੈਣ ਵਾਲੀ ਟੀਮ ਦਾ ਨੋਡਲ ਅਧਿਕਾਰੀ ਬਣਾਇਆ ਗਿਆ ਹੈ।
ਉਕਤ ਅਧਿਕਾਰੀਆਂ ਨਾਲ ਕੰਮ ਕਰਨ ਲਈ ਜਿਲ੍ਹੇ ਭਰ ਵਿਚ ਵੱਖ-ਵੱਖ ਅਧਿਕਾਰੀਆਂ ਨੂੰ ਲਗਾਇਆ ਗਿਆ ਹੈ, ਜੋ ਕਿ ਆਪਣੇ-ਆਪਣੇ ਸੈਕਟਰ ਵਿਚ ਕੋਵਿਡ-19 ਨਾਲ ਸਬੰਧਤ ਹਰੇਕ ਤਰਾਂ ਦੀ ਗਤੀਵਿਧੀ ਲਈ ਜ਼ਿੰਮੇਵਾਰ ਹੋਣਗੇ।ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਰੇਕ ਸ਼ੱਕੀ ਮਰੀਜ਼ ਦਾ ਟੈਸਟ ਕਰਵਾ ਕੇ ਉਸ ਨੂੰ ਇਕਾਂਤਵਾਸ ਕੀਤਾ ਜਾਵੇ, ਤਾਂ ਜੋ ਕੋਰੋਨਾ ਅੱਗੇ ਤੋਂ ਅੱਗੇ ਨਾ ਫੈਲੇ।ਖਹਿਰਾ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਰੋਨਾ ਦੇ ਲੱਛਣ ਮਿਲਣ ‘ਤੇ ਆਪਣਾ ਟੈਸਟ ਕਰਵਾਉਣ ਨੂੰ ਤਰਜ਼ੀਹ ਦੇਣ ਅਤੇ ਜੇਕਰ ਕੋਰੋਨਾ ਹੋ ਵੀ ਜਾਂਦਾ ਹੈ ਤਾਂ ਆਪਣੇ ਘਰ ਇਕਾਂਤ ਵਿਚ ਰਹਿਣ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media