Saturday, March 14, 2026

ਸੋਨੀ ਨੇ ਗੇਟ ਹਕੀਮਾਂ ਤੋਂ ਝਬਾਲ ਰੋਡ ਤੱਕ ਸੜਕ ਚੌੜੀ ਕਰਨ ਦੇ ਕੰਮ ਦਾ ਕੀਤਾ ਉਦਘਾਟਨ

1.60 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਸੜਕ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਲਾਕਡਾਊਨ ਦੌਰਾਨ ਵੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕਾਰਜ਼ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਸੇ ਹੀ ਲੜੀ ਤਹਿਤ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਵੱਲੋਂ ਗੇਟ ਹਕੀਮਾਂ ਤੋਂ ਭਰਾੜੀਵਾਲ ਤੇ ਝਬਾਲ ਨੂੰ ਜਾਂਦੀ ਸੜਕ ਨੂੰ ਚੌੜੀ ਕਰਨ ਦਾ ਉਦਘਾਟਨ ਕੀਤਾ।ਉਨਾਂ ਕਿਹਾ ਕਿ 1.60 ਲੱਖ ਰੁਪਏ ਦੀ ਲਾਗਤ ਵਾਲੀ ਸੜਕ ਨਾਲ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ।
                  ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ‘ਚ ਵਾਟਰ ਸਪਲਾਈ ਦੇ ਕੰਮਾਂ ਲਈ 3.50 ਕਰੋੜ ਰੁਪਏ ਦੇ ਟੈਂਡਰ ਲਗਾਏ ਗਏ ਹਨ ਅਤੇ ਇਨ੍ਹਾਂ ਟੈਂਡਰਾਂ ਦੇ ਖੁਲ੍ਹਣ ਨਾਲ ਜਲਦੀ ਹੀ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ।ਇਸ ਸਮੇਂ 7 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਦੇ ਕਾਰਜ਼ ਚੱਲ ਰਹੇ ਹਨ, ਜੋ ਕਿ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋ ਜਾਣਗੇ।ਇਲਾਕਾ ਵਾਸੀਆਂ ਵੱਲੋਂ ਸੋਨੀ ਅਤੇ ਮੇਅਰ ਨੂੰ ਸਨਮਾਨਿਤ ਵੀ ਕੀਤਾ ਗਿਆ।
                  ਇਸ ਮੌਕੇ ਕਮਿਸ਼ਨਰ ਨਗਰ ਨਿਗਮ ਮੈਡਮ ਕੋਮਲ ਮਿੱਤਲ, ਕੌਂਸਲਰ ਵਿਕਾਸ ਸੋਨੀ, ਪਰਮਜੀਤ ਸਿੰਘ ਚੋਪੜਾ, ਬਲਬੀਰ ਸੋਨੀ, ਡਾਕਟਰ ਸੋਨੂੰ, ਕਮਲ ਪਹਿਲਵਾਨ, ਬਲਵਿੰਦਰ ਸਿੰਘ, ਰਣਜੀਤ ਸਿੰਘ, ਕੰਵਲਜੀਤ ਸਿੰਘ ਗੋਲਡੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …