ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ (75) ਅੱਜ ਸਵੇਰੇ ਦਿਲ ਦਾ
ਦੌਰਾ ਪੈਣ ਨਾਲ ਅਕਾਲ ਚਲਾਣਾ ਕਰ ਗਏ।ਉਨਾਂ ਦੇ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਉਨ੍ਹਾਂ ਦੇ ਤੁਰ ਜਾਣ ਨੂੰ ਸਿੱਖ ਜਗਤ ਲਈ ਵੱਡਾ ਘਾਟਾ ਦੱਸਿਆ ਹੈ।ਐਸੋਸੀਏਸ਼ਨ ਨੇ ਉਨ੍ਹ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਤੇ ਅਕਾਲ ਪੁਰਖ ਅੱਗੇ ਵਿੱਛੜੀ ਰੂਹ ਦੀ ਸ਼ਾਂਤੀ ਲਈ ਵੀ ਕੀਤੀ।ਉੁਨ੍ਹਾਂ ਕਿਹਾ ਕਿ ਹਰਚਰਨ ਸਿੰਘ ਨੇ ਬੈਂਕ ਅਤੇ ਅਖਬਾਰੀ ਖੇਤਰ ਵਿਚ ਵੀ ਸਨਮਾਨਜਨਕ ਭੂਮਿਕਾ ਨਿਭਾਉਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਤੌਰ ‘ਤੇ ਵੀ ਕੁੱਝ ਸਮਾਂ ਸੇਵਾਵਾਂ ਦਿੱਤੀਆਂ।
ਸ਼ੌਕ ਸਭਾ ਵਿਚ ਜੁਗਿੰਦਰ ਸਿੰਘ ਅਦਲੀਵਾਲ ਤੋਂ ਇਲਾਵਾ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੋੜਾ ਸਿੰਘਾ, ਬਲਬੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਰਾਜ ਸਿੰਘ ਮੀਤ ਪ੍ਰਧਾਨ, ਪਰਵਿੰਦਰ ਸਿੰਘ ਡੰਡੀ ਜਨਰਲ ਸਕੱਤਰ, ਹਰਿੰਦਰਪਾਲ ਸਿੰਘ ਸਕੱਤਰ, ਸਤਿਬੀਰ ਸਿੰਘ ਧਾਮੀ, ਤਰਲੋਚਨ ਸਿੰਘ, ਪ੍ਰੀਤਮ ਸਿੰਘ ਪੁਰੀ, ਰਣਜੀਤ ਸਿੰਘ, ਸੰਤੋਖ ਸਿੰਘ ਰੰਧਾਵਾ, ਸ. ਕੁਲਦੀਪ ਸਿੰਘ ਬਾਵਾ, ਕੁਲਵੰਤ ਸਿੰੰਘ ਰੰਧਾਵਾ, ਰਾਮਿੰਦਰਬੀਰ ਸਿੰਘ, ਜਤਿੰਦਰ ਸਿੰਘ ਭੋਲੂ, ਹਰਭਜਨ ਸਿੰਘ ਸੰਧੂ, ਚਰਨਜੀਤ ਸਿੰਘ ਖਜਾਨਚੀ, ਬਲਵਿੰਦਰ ਸਿੰਘ ਸੰਧੂ, ਜਸਵਿੰਦਰ ਸਿੰਘ ਦੀਨਪੁਰ, ਅਜਾਇਬ ਸਿੰਘ, ਗੁਰਚਰਨ ਸਿੰਘ ਘਰਿੰਡਾ, ਕਰਮਬੀਰ ਸਿੰਘ ਕਿਆਂਮਪੁਰ, ਜਸਵਿੰਦਰ ਸਿੰਘ ਦੀਪ, ਜਸਵੰਤ ਸਿੰਘ (ਬਾਪੂ), ਜੇਠਾ ਸਿੰਘ ਆਦਿ ਮੈਂਬਰ ਹਾਜ਼ਰ ਸਨ।
Check Also
ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …
Punjab Post Daily Online Newspaper & Print Media