Tuesday, August 11, 2026

ਔਜਲਾ ਵੱਲੋਂ ਰਾਸ਼ਟਰੀ ਮਾਰਗਾਂ ਦੇ ਨਿਰਮਾਣ ਬਾਰੇ ਪਾਜੈਕਟ ਡਾਇਰੈਕਟਰ ਤੇ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਅੰਮ੍ਰਿਤਸਰ ਇਲਾਕੇ ਵਿੱਚ ਬਣਨ ਵਾਲੇ ਰਾਸ਼ਟਰੀ ਮਾਰਗਾਂ ਬਾਰੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਾਜੈਕਟ ਡਾਇਰੈਕਟਰ ਅਤੇ ਜਿਲ੍ਹਾ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ।ਮੀਟਿੰਗ ਵਿੱਚ ਦਿੱਲੀ-ਅੰਮ੍ਰਿਤਸਰ-ਕਟੜ੍ਹਾ ਐਕਸਪ੍ਰੈਸ ਵੇਅ ਜੋ ਖੇਮਕਰਨ ਤੋਂ ਵਾਇਆ ਹਵਾਈ ਅੱਡਾ, ਰਮਦਾਸ, ਡੇਰਾ ਬਾਬਾ ਨਾਨਕ ਤੱਕ ਜਾਣਾ ਹੈ, ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
                ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਨੈਸ਼ਨਲ ਹਾਈਵੇ ਅਥਾਰਟੀ ਦੇ ਅੰਮ੍ਰਿਤਸਰ ਤੋਂ ਪ੍ਰਾਜੈਕਟ ਡਾਇਰੈਕਟਰ ਸੁਨੀਲ ਯਾਦਵ, ਡਾਇਰੈਕਟਰ ਹਵਾਈ ਅੱਡਾ ਵੀ.ਕੇ ਸੇਠ, ਐਸ.ਪੀ ਕੰਵਲਜੀਤ ਸਿਘ, ਸੀ.ਆਈ.ਐਸ.ਐਫ ਤੋਂ ਧਰਮਵੀਰ ਯਾਦਵ, ਸਿਵਲ ਸਰਜਨ ਡਾ. ਨਵਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।ਸੜਕ ਨਿਰਮਾਣ ਦੇ ਕੰਮ ਨੂੰ ਅੱਗੇ ਵਧਾਉਣ ਲਈ ਤਾਲਮੇਲ ਕਮੇਟੀ ਬਣਾਈ ਗਈ, ਜਿਸ ਵਿਚ ਪੁਲਿਸ, ਜਿਲ੍ਹਾ ਟਾੳੂਨ ਪਲੇਨਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਸ਼ਾਮਿਲ ਕੀਤਾ ਗਿਆ।
                ਮੀਟਿੰਗ ਵਿਚ ਔਜਲਾ ਨੇ ਸੜਕ ਲਈ ਲੋੜੀਂਦੀ ਜ਼ਮੀਨ ਐਕਵਾਇਰ ਕਰਨ ਵਿੱਚ ਆ ਰਹੀਆਂ ਪਰੇਸ਼ਾਨੀਆਂ ਬਾਰੇ ਜ਼ਿਲ੍ਹਾ ਅਧਿਕਾਰੀਆਂ ਕੋਲੋਂ ਮਦਦ ਮੰਗੀ।ਉਨਾਂ ਕਿਹਾ ਕਿ ਜ਼ਮੀਨ ਦਾ ਕੰਮ ਪੂਰਾ ਹੋਣ ਮਗਰੋਂ ਹੀ ਸੜਕ ਨਿਰਮਾਣ ਦੀ ਗੱਲ ਅੱਗੇ ਤੁਰਨੀ ਹੈ, ਸੋ ਇਸ ਨੂੰ ਜਲਦੀ ਹੱਲ ਕੀਤਾ ਜਾਵੇ।ਉਨਾਂ ਇਸ ਤੋਂ ਇਲਾਵਾ ਐਕਸਪ੍ਰੈਸ ਹਾਈਵੇ ਲਈ ਦਿੱਤੇ ਜਾਣ ਵਾਲੇ ਰਸਤੇ (ਸਪਰ) ਬਾਰੇ ਵੀ ਅਧਿਕਾਰੀਆਂ ਨਾਲ ਮਸ਼ਵਰਾ ਕੀਤਾ।ਸੜਕ ਵਿੱਚ ਆਉਂਦੀਆਂ ਕਿਹੜੀਆਂ ਇਮਾਰਤਾਂ ਨੂੰ ਢਾਹਿਆ ਜਾਵੇ ਆਦਿ ਬਾਰੇ ਵੀ ਵਿਚਾਰ ਕੀਤਾ ਗਿਆ।ਉਨਾਂ ਕਿਹਾ ਕਿ ਇਹ ਸੜਕਾਂ ਆਉਣ ਵਾਲੇ ਸਮੇਂ ਵਿਚ ਅੰਮ੍ਰਿਤਸਰ ਦੀ ਸਨਅਤ, ਵਪਾਰ ਅਤੇ ਵਿਕਾਸ ਦਾ ਧੁਰਾ ਬਣਨਗੀਆਂ।
                  ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਆਉਣ ਵਾਲੇ ਸੈਲਾਨੀਆਂ ਦੀ ਆਮਦ ਵਿੱਚ ਵੀ ਵੱਡਾ ਵਾਧਾ ਹੋਵੇਗਾ, ਜੋ ਕਿ ਅੰਮ੍ਰਿਤਸਰ ਦੇ ਸੈਰ ਸਪਾਟਾ ਸਨਅਤ ਲਈ ਬੇਹੱਦ ਉਪਯੋਗੀ ਹੋਵੇਗਾ।ਔਜਲਾ ਨੇ ਆਪਣੀ ਵੱਲੋਂ ਇਸ ਕੰਮ ਵਿਚ ਹਰ ਤਰਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੰਦੇ ਪ੍ਰਾਜੈਕਟ ਨੂੰ ਛੇਤੀ ਸ਼ੁਰੂ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।

Check Also

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਸੂਰਜੀ ਊਰਜਾ ਸਥਾਪਿਤ ਕਰਨ ‘ਤੇ ਮਿਲਿਆ ਸਨਮਾਨ

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਵਾਤਾਵਰਣ ਪੱਖੀ ਅਤੇ ਸਾਫ਼-ਸੁਥਰੇ …