Wednesday, August 12, 2026

ਪਾਵਨ ਸਰੂਪਾਂ ਦੇ ਮਾਮਲੇ ’ਚ ਜਾਂਚ ਕਮਿਸ਼ਨ ਦੀ ਰਿਪੋਰਟ ਕੀਤੀ ਜਨਤਕ

ਲੌਂਗੋਵਾਲ ਦੀ ਅਗਵਾਈ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪਬਲੀਕੇਸ਼ਨ ਵਿਭਾਗ ਵਿੱਚੋਂ ਘੱਟ ਪਾਏ ਗਏ ਪਾਵਨ ਸਰੂਪਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਡਾ. ਈਸ਼ਰ ਸਿੰਘ ਦੀ ਅਗਵਾਈ ਵਿਚ ਬਣਾਏ ਗਏ ਜਾਂਚ ਕਮਿਸ਼ਨ ਦੀ ਰਿਪੋਰਟ ਅੱਜ ਜਨਤਕ ਕਰ ਦਿੱਤੀ ਗਈ ਹੈ।ਇਹ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ’ਤੇ ਵੀ ਉਪਲੱਬਧ ਹੋਵੇਗੀ।ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਸਾਲਾਨਾ ਬਜਟ ਇਜਲਾਸ 28 ਸਤੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਹੈ।
                 ਅੰਤ੍ਰਿੰਗ ਕਮੇੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਰਹੇ ਸੱਜਣ ਸਿੰਘ ਬੱਜੂਮਾਨ, ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਚੇਤੰਨ ਸਿੰਘ ਸਮਾਓ ਅਤੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਵੀ ਪੜ੍ਹੇ ਗਏ। ਇਕੱਤਰਤਾ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਭੁਪਿੰਦਰ ਸਿੰਘ ਅਸੰਧ, ਅਮਰਜੀਤ ਸਿੰਘ ਭਲਾਈਪੁਰ, ਮੰਗਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਕੰਗ, ਸ਼ੇਰ ਸਿੰਘ ਮੰਡਵਾਲਾ, ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਰਿੰਦਰ ਸਿੰਘ ਮਥਰੇਵਾਲ, ਹਰਜਿੰਦਰ ਸਿੰਘ ਕੈਰੋਂਵਾਲ, ਮੁਖਤਾਰ ਸਿੰਘ ਮੈਨੇਜਰ, ਮਲਕੀਤ ਸਿੰਘ ਬਹਿੜਵਾਲ ਸਪ੍ਰਿੰਟੈਂਡੈਂਟ, ਦਰਸ਼ਨ ਸਿੰਘ ਪੀ.ਏ ਆਦਿ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …