ਅੰਮ੍ਰਿਤਸਰ, 6 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ
ਹਰਚਰਨ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਹਰਚਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਦੀ ਧਰਮ ਪਤਨੀ ਬੀਬੀ ਮਨਜੀਤ ਕੌਰ ਦੇ ਅਕਾਲ ਚਲਾਣੇ ’ਤੇ ਵੀ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media