Sunday, July 26, 2026

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਡਾਇਰੈਕਟਰ ਤੇ ਪ੍ਰਿੰਸੀਪਲ ਦਾ ਸਨਮਾਨ

ਜੰਡਿਆਲਾ ਗੁਰੂ, 6 ਸਤੰਬਰ (ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦੀ ਨਾਮਵਰ ਸੰਸਥਾ ‘ਮਾਣ ਧੀਆਂ ਦਾ’ ਵਲੋਂ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਸ੍ਰੀਮਤੀ ਅਮਰਪ੍ਰੀਤ ਕੌਰ ਨੂੰ ਉਹਨਾਂ ਦੀਆਂ ਵਿਦਿਆ ਦੇ ਖੇਤਰ ਅਤੇ ਸਮਾਜ ਲਈ ਕੀਤੀਆਂ ਸੇਵਾਵਾਂ ਲਈ ‘ਟੀਚਰ ਡੇਅ ਐਪਰੀਸੇਸ਼ਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਕੋਰੋਨਾ ਦੇ ਕਾਰਣ ਇਹ ਸਮਾਰੋਹ ਆਨਲਾਈਨ ਹੀ ਕਰਵਾਇਆ ਗਿਆ ਅਤੇ ਪੁਰਸਕਾਰ ਵੀ ਆਨਲਾਈਨ ਹੀ ਭੇਜੇ ਗਏ।ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੂੰ ਐਵਾਰਡ ਮਿਲਣ ‘ਤੇ ਸਕੂਲ ਦੇ ਵਿਦਿਆਰਥੀਆਂ, ਸਟਾਫ ਤੇ ਮੈਨੇਜਮੈਂਟ ਵਲੋਂ ਖੁਸ਼ੀ ਜ਼ਾਹਿਰ ਕੀਤੀ ਗਈ ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …