ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਜਿਲੇ੍ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ
ਵਧੇ ਹਨ ਅਤੇ ਰੋਜ਼ਾਨਾ 100 ਤੋਂ ਵੱਧ ਵਿਕਤੀਆਂ ਦੇ ਟੈਸਟ ਪਾਜ਼ਟਿਵ ਆ ਰਹੇ ਹਨ।ਕਿਸੇ ਨਾ ਕਿਸੇ ਤਰਾਂ ਅਸੀਂ ਇਸ ਲਈ ਖੁਦ ਹੀ ਜਿੰਮੇਦਾਰ ਹਾਂ।
ਉਨਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਜਾਰੀ ਹਦਾਇਤਾਂ ਦੀ ਪਾਲਣਾ ਬਹੁਤ ਜਰੂਰੀ ਹੈ।ਸਹੀ ਤਰੀਕੇ ਨਾਲ ਮਾਸਕ ਪਾਉਣ ‘ਤੇ ਹੀ ਅਸੀਂ ਕਰੋਨਾ ਵਾਈਰਸ ਤੋਂ ਕਰੀਬ 70-80 ਪ੍ਰਤੀਸ਼ਤ ਸੁਰੱਖਿਅਤ ਹੋ ਜਾਂਦੇ ਹਾਂ।ਇਸ ਤੋਂ ਇਲਾਵਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਦੇ ਲਈ ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਭੀੜ ਵਾਲੇ ਸਥਾਨਾਂ ਤੋਂ ਦੂਰ ਰਹਿਣਾ ਲੋੜੀਂਦਾ ਹੈ।ਉਨ੍ਹਾਂ ਕਿਹਾ ਕਿ ਜਦ ਤੱਕ ਅਸੀਂ ਪੂਰੀ ਤਰ੍ਹਾਂ ਨਾਲ ਜਾਗਰੂਕ ਨਹੀਂ ਹੋਵਾਂਗੇ ਤਦ ਤੱਕ ਅਸੀਂ ਕਰੋਨਾ ਵਾਈਰਸ ਤੋਂ ਸੁਰੱਖਿਅਤ ਨਹੀਂ ਹੋ ਸਕਦੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media