Thursday, September 24, 2026

ਰਿਪੋਰਟ ਪਾਜ਼ਟਿਵ ਹੋਣ ‘ਤੇ ਘਰ ‘ਚ ਹੀ ਇਕਾਂਤਵਾਸ ਹੋ ਕੇ ਕੀਤਾ ਜਾ ਸਕਦਾ ਹੈ ਇਲਾਜ਼ -ਮੂਧਲ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦਾ ਟੈਸਟ ਕਰਵਾਉਣ ਤੋਂ ਬਾਅਦ ਜੇਕਰ ਵਿਅਕਤੀ ਦੀ ਰਿਪੋਰਟ ਪਾਜ਼ਟਿਵ ਆਉਂਦੀ ਹੈ ਤਾਂ ਸਾਧਾਰਨ ਹਾਲਾਤਾਂ ‘ਚ ਮਰੀਜ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਜਾਂਦਾ ਹੈ।ਜਿਆਦਾ ਜ਼ਰੂਰੀ ਹੋਣ ‘ਤੇ ਹੀ ਹਸਪਤਾਲ ਵਿੱਚ ਦਾਖਲ ਕਰਨ ਦੀ ਲੋੜ ਹੈ।ਟੈਸਟਿੰਗ ਦਾ ਨੋਡਲ ਅਧਿਕਾਰੀ ਬਣਾਏ ਗਏ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ ਨੇ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਵਿਡ-19 ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਬਿਨ੍ਹਾਂ ਕਿਸੇ ਡਰ ਭੈਅ ਦੇ ਆਪਣਾ ਟੈਸਟ ਜ਼ਰੂਰ ਕਰਵਾਏ।ਇਹ ਜ਼ਰੂਰੀ ਨਹੀਂ ਹੈ ਕਿ ਪਾਜ਼ਟਿਵ ਆਉਣ ‘ਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕੀਤਾ ਜਾਵੇਗਾ।ਘੱਟ ਲੱਛਣ ਜਾਂ ਕੋਈ ਜਾਂ ਕੋੋਈ ਲੱਛਣ ਨਹੀ ਹੈ ਤਾਂ ਉਹ ਵਿਅਕਤੀ ਘਰ ਵਿੱਚ ਇਕਾਂਤਵਾਸ ਹੋ ਸਕਦਾ ਹੈ।ਮਰੀਜ਼ ਨੂੰ ਘਰ ਵਿੱਚ ਹੀ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਜਾਂ ਫਿਰ ਮੈਡੀਕਲ ਹੈਲਪਲਾਈਨ ਨੰ: 104 ਤੋਂ ਵੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਲੱਛਣ ਹੋਣ ‘ਤੇ ਕਿਸੇ ਵੀ ਡਾਕਟਰੀ ਪਰਚੀ ਦੀ ਜ਼ਰੂਰਤ ਨਹੀਂ ਹੈ।ਕੋਈ ਵੀ ਖੁਦ ਆਪਣਾ ਟੈਸਟ ਕਰਵਾ ਸਕਦਾ ਹੈ ਅਤੇ ਇਹ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾ ਵਿੱਚ ਮੁਫਤ ਕੀਤਾ ਜਾਂਦਾ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …