Monday, October 12, 2026

ਅੱਜ 197 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 878

ਕੋਰੋਨਾ ਤੋਂ ਮੁਕਤ ਹੋਏ 124 ਵਿਅਕਤੀ ਪਰਤੇ ਆਪਣੇ ਘਰਾਂ ਨੂੰ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 197 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 124 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 3745 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
                    ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 878 ਐਕਟਿਵ ਕੇਸ ਹਨ।202 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਹੁਣ ਤੱਕ ਮੋਤ ਹੋ ਚੁੱਕੀ ਹੈ।4 ਵਿਅਕਤੀਆਂ ਦੀ ਅੱਜ ਕਰੋਨਾ ਨਾਲ ਮੋਤ ਹੋਈ ਹੈ।ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਕਮੀ ਆ ਸਕੇ।ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …