Thursday, March 19, 2026

ਸੋਮਵਾਰ ਨੂੰ ਆਈ 88 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ

ਜਿਲ੍ਹੇ ‘ਚ ਕੁੱਲ ਕਰੋਨਾ ਪਾਜੀਟਿਵ 1748, ਕਰੋਨਾ ਰਿਕਵਰ 1112 ਤੇ ਐਕਟਿਵ ਕੇਸ 606

ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 88 ਲੋਕਾਂ ਦੀ ਮੈਡੀਕਲ ਰਿਪੋਰਟ ਪਾਜ਼ਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 47 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
                    ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਅਤੇ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ।ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ।ਮੈਡੀਕਲ ਹੈਲਪ ਲਈ 104 ਨੰਬਰ ਡਾਇਲ ਕਰਕੇ ਡਾਕਟਰੀ ਸਹਾਇਤ ਪ੍ਰਾਪਤ ਕੀਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੋਜ਼ਟਿਵ ਆ ਵੀ ਜਾਂਦੀ ਹੈ ਤਾਂ ਉਹ ਘਰ ਏਕਾਂਤਵਾਸ ਹੋ ਸਕਦਾ ਹੈ। ਏਕਾਂਤਵਾਸ ਦੌਰਾਨ ਸਿਹਤ ਵਿਭਾਗ ਵਲੋਂ ਪੀੜਤ ਨਾਲ ਲਗਾਤਾਰ ਸੰਪਰਕ ਰੱਖਿਆ ਜਾਂਦਾ ਹੈ ਅਤੇ ਉਸ ਨੂੰ ਮੈਡੀਕਲ ਸਹੂਲਤ ਤੇ ਸਲਾਹ ਆਦਿ ਦਿੱਤੀ ਜਾਂਦੀ ਹੈ।
                     ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 1748 ਕੇਸ ਕਰੋਨਾ ਪਾਜ਼ਟਿਵ ਦੇ ਹਨ।ਜਿਨ੍ਹਾਂ ਵਿੱਚੋਂ 1112 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 606 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 30 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …