Sunday, June 29, 2025
Breaking News

ਜਿਲ੍ਹਾ ਸੰਗਰੂਰ ਦੇ 8 ਅਧਿਆਪਕ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ

ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਲਈ ਇਸ ਵਾਰ ਯੰਗ ਟੀਚਰ ਐਵਾਰਡ ਅਤੇ ਪ੍ਰਬੰਧਕੀ ਐਵਾਰਡ 2020 ਵੀ ਸ਼ੁਰੂ ਕੀਤਾ ਗਿਆ ਹੈ।ਜ਼ਿਲ੍ਹਾ ਸੰਗਰੂਰ ਦੇ 6 ਅਧਿਆਪਕਾਂ ਨੂੰ ਸਟੇਟ ਐਵਾਰਡ ਅਤੇ 2 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਨਾਲ ਸਨਮਾਨਿਆ ਗਿਆ।ਕੈਬਨਿਟ ਮੰਤਰੀ ਵਿਜੈ ਸਿੰਗਲਾ ਨੇ ਵੀਡਿਓ ਕਾਨਫਰੰਸ ਜ਼ਰੀਏ ਪਟਿਆਲਾ ਤੋਂ ਇਸ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕੀਤੀ।
                ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ‘ਤੇੇ ਐਵਾਰਡ ਹਾਸਲ ਕਰਨ ਵਾਲ਼ਿਆਂ ਨੂੰ ਵਧਾਈ ਦਿੱਤੀ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਲਕੀਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਡਾ. ਪ੍ਰਭਸਿਮਰਨ ਕੌਰ ਨੇ ਆਨਲਾਈਨ ਕਰਵਾਏ ਗਏ ਜ਼ਿਲ੍ਹਾ ਸੰਗਰੂਰ ਦੇ ਐਵਾਰਡ ਪ੍ਰਾਪਤੀ ਪ੍ਰੋਗਰਾਮ `ਚ ਸ਼ਮੂਲੀਅਤ ਕੀਤੀ।
                  ਜਸਵੀਰ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਵਿਸਥਾਰ ਵਿਚ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਵਿੱਚ ਹਰਜੋਤ ਕੌਰ ਪ੍ਰਿੰਸੀਪਲ ਸਰਕਾਰੀ ਸੈਕੰਡਰੀ ਸਕੂਲ ਫੱਗੂਵਾਲਾ, ਤੇਜਿੰਦਰ ਕੌਰ ਸ.ਸ.ਸ.ਸ (ਕ) ਮਲੇਰਕੋਟਲਾ, ਬਿਮਲਜੀਤ ਕੌਰ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਲਿੱਦੜਾਂ, ਜਸਵਿੰਦਰ ਕੌਰ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਗਿੱਲਾਂ, ਰਾਜੇਸ਼ ਕੁਮਾਰ ਦਾਨੀ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਬੀਮੜੀ ਅਤੇ ਸੁਖਵਿੰਦਰ ਸਿੰਘ ਈ.ਟੀ.ਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਦੌਲਤਪੁਰ ਅਤੇ ਇਸੇ ਤਰ੍ਹਾਂ ਯੰਗ ਟੀਚਰ ਐਵਾਰਡ ਪ੍ਰਾਪਤ ਕਰਨ ਵਾਲਿਆਂ ਵਿੱਚ ਜਗਦੀਪ ਸਿੰਘ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਬਾਸੀਅਰਖ, ਨਿਸ਼ਾ ਰਾਣੀ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਸ਼ਾਮਲ ਹਨ।ਜ਼ਿਲ੍ਹਾ ਉਪ ਸਿੱਖਿਆ ਅਫ਼ਸਰ (ਸੈ.ਸਿ) ਓਮ ਪ੍ਰਕਾਸ਼ ਸੇਤੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਜਪਾਲ ਕੌਰ ਨੇ ਇਨ੍ਹਾਂ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਨਾਲ ਕੀਤੇ ਕੰਮਾਂ ਬਦਲੇ ਮਿਲੇ ਸਨਮਾਨ ਲਈ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।
                    ਇਸ ਮੌਕੇ ਸੁਰਿੰਦਰ ਸਿੰਘ ਭਰੂਰ ਅਤੇ ਕੁਲਦੀਪ ਸਿੰਘ ਭੁੱਲਰ ਮੈਂਬਰ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਮੌਜੂਦ ਰਹੇ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …