Thursday, August 7, 2025
Breaking News

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗ੍ਰੰਥੀ ਤੇ ਰਾਗੀ ਸਿੰਘਾਂ ਨੂੰ ਵੰਡਿਆ ਰਾਸ਼ਨ

ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਦੀ ਨਾਮੁਰਾਦ ਬੀਮਾਰੀ ਨੂੰ ਲੈ ਕੇ ਸੂਬੇ ਵਿੱਚ ਲਗਾਏ ਗਏ ਲਾਕਡਾਊਨ ਦੌਰਾਨ ਜਿਥੇ ਸਰਕਾਰ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਸਦਕਾ ਗਰੀਬ ਪ੍ਰੀਵਾਰਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ, ਉਥੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਵਾਇਰਸ ਦੇ ਸੰਕਟ ਦੇ ਸਮੇਂ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਲੋਕਾਂ ਨੂੰ ਲੋੜ ਮੁਤਾਬਿਕ ਟਰੱਸਟ ਵੱਲੋਂ ਭੇਜੇ ਗਏ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵੱਡੀ ਗਿਣਤੀ ‘ਚ ਗ੍ਰੰਥੀ ਤੇ ਰਾਗੀ ਸਿੰਘਾਂ ਨੂੰ ਵੰਡੀਆਂ ਗਈਆਂ।ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ‘ਚ ਜਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਅਤੇ ਮੈਂਬਰ ਸਤਨਾਮ ਸਿੰਘ ਦਮਦਮੀ ਅਤੇ ਹੋਰ ਸਰਗਰਮ ਮੈਂਬਰਾਂ ਵਲੋਂ ਲੋੜਵੰਦ ਪ੍ਰੀਵਾਰਾਂ ਦੀ ਪਹਿਚਾਣ ਕਰਕੇ ਗੁਰਦੁਆਰਾ ਅਕਾਲਸਰ ਸਾਹਿਬ ਸੰਗਰੂਰ ਵਿਖੇ ਰਾਸ਼ਨ ਵੰਡਿਆ ਗਿਆ ਤਾਂ ਜੋ ਲੋਕ ਇਸ ਔਖੇ ਸਮੇਂ ‘ਚ ਆਪਣੇ ਘਰਾਂ ਅੰਦਰ ਹੀ ਰਹਿਣ ਤੇ ਆਪਣਾ ਪੇਟ ਭਰ ਸਕਣ।
                  ਜਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਨੇ ਇਸ ਸਮੇਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇਸ ਸੰਕਟ ਦੀ ਘੜੀ ਵਿਚੋਂ ਲੰਘ ਰਹੇ ਘਰਾਂ ਵਿੱਚ ਬੰਦ ਲੋਕਾਂ ਨੂੰ ਰਾਸ਼ਨ ‘ਚ ਆਟਾ, ਚਾਵਲ, ਦਾਲਾਂ, ਚਾਹ ਪੱਤੀ ਅਤੇ ਚੀਨੀ ਲੋੜ ਮੁਤਾਬਿਕ ਭੇਜੀ ਹੈ ਤਾਂ ਜੋ ਇਸ ਸੰਕਟ ਦੀ ਘੜੀ ਵਿਚ ਲੋਕਾਂ ਦੀ ਮਦਦ ਕੀਤੀ ਜਾ ਸਕੇ।
                 ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸੱਤਪਾਲ ਸਿੰਘ, ਬਾਬਾ ਬਚਿੱਤਰ ਸਿੰਘ ਛੀਨਾ, ਬਾਬਾ ਕੁਲਵੰਤ ਸਿੰਘ ਬੁਰਜ, ਬਾਬਾ ਕਰਨੈਲ ਸਿੰਘ ਨਮੋਲ, ਬਾਬਾ ਕਰਮਜੀਤ ਸਿੰਘ ਤੇ ਇਲਾਕੇ ਦੀਆਂ ਮੋਹਤਬਰ ਸ਼ਖਸੀਅਤਾਂ ਵੱਲੋਂ ਡਾ. ਐਸ.ਪੀ ਸਿੰਘ ਓਬਰਾਏ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …