ਜੰਡਿਆਲਾ ਗੁਰੂ, 8 ਸਤੰਬਰ (ਹਰਿੰਦਰਪਾਲ ਸਿੰਘ) – ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਭੀਰੀ ਨੇ ਫੂਡ ਸਪਲਾਈ ਵਿਭਾਗ ਦੇ ਜੰਡਿਆਲਾ ਗੁਰੂ
ਸੈਂਟਰ ਵਿਖੇ ਤਾਇਨਾਤ ਇੰਸਪੈਕਟਰ `ਤੇ ਗੰਭੀਰ ਦੋਸ਼ ਲਾਏ ਹਨ।ਉਨਾਂ ਕਿਹਾ ਕਿ ਸੈਂਕੜੇ ਗਰੀਬ ਲੋਕਾਂ ਦੇ ਪਿੰਡ ਗਹਿਰੀ ਮੰਡੀ ਵਿੱਚ ਬਿਨਾਂ ਚੈਕ ਕੀਤੇ ਕਾਰਡ ਕੱਟੇ ਗਏ ਹਨ।ਇਹ ਗਰੀਬ ਲੋਕ ਆਪਣੀ ਰੋਜ਼ੀ ਰੋਟੀ ਲਈ ਦਿਹਾੜੀ ਕਰਦੇ ਹਨ।ਅਜਿਹੇ ਲੋਕਾਂ ਦੇ ਕਾਰਡ ਕੱਟੇ ਜਾਣ ਕਾਰਨ ਉਹ ਸਸਤੀ ਕਣਕ ਲੈਣ ਤੋਂ ਵਾਂਝੇ ਰਹਿ ਗਏ ਹਨ।ਭੀਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਰ ਗਰੀਬ ਵਿਅਕਤੀ ਨੂੰ ਬਿਨਾਂ ਕਾਰਡ ਕਣਕ ਮੁਹੱਈਆ ਕਰਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਜਿਸ ‘ਤੇ ਅਮਲ ਨਹੀਂ ਕੀਤਾ ਜਾ ਰਿਹਾ।
ਇਸ ਸਬੰਧੀ ਫੂਡ ਇੰਸਪੈਕਟਰ ਜਗਦੀਪ ਸਿੰਘ ਨੇ ਕਿਹਾ ਕਿ ਕਾਰਡਾਂ ਦੀ ਤਸਦੀਕ ਹੋ ਚੁੱਕੀ ਹੈ।ਪਰ ਜੋ ਕਣਕ ਵੰਡਣ ਲਈ ਆਈ ਹੈ, ਉਹ ਕਾਰਡਾਂ ਦੇ ਮੁਤਾਬਿਕ ਬਹੁਤ ਘੱਟ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media