ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਦੀਆਂ ਨੀਤੀਆਂ ਅਤੇ ਨਵੀਆਂ ਜਾਣਕਾਰੀਆਂ ਜਨ-ਜਨ ਤੱਕ ਪਹੰੁਚਾਉਣ ਲਈ ਸਿੱਖਿਆ ਵਿਭਾਗ ਵੱਲੋਂ ਟੀਚਰ ਦਿਵਸ ‘ਤੇ ਬਲਕਾਰ ਅੱਤਰੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਉਪ ਜਿਲ੍ਹਾ ਸਿੱਖਿਆ ਅਧਿਕਾਰੀ ਰਾਜੇਸਵਰ ਸਲਾਰੀਆ ਅਤੇ ਏ.ਈ.ਓ ਨਰਿੰਦਰ ਲਾਲ ਵੀ ਇਸ ਸਮੇਂ ਹਾਜ਼ਰ ਸਨ।
ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਬਲਕਾਰ ਅੱਤਰੀ ਇੱਕ ਅਧਿਆਪਕ ਦੇ ਕਾਰਜਾਂ ਦੇ ਨਾਲ-ਨਾਲ ਸਿੱਖਿਆ ਵਿਭਾਗ ਪਠਾਨਕੋਟ ਵਿਖੇ ਮੀਡੀਆ ਕੋਆਰਡੀਨੇਟਰ ਦੀਆਂ ਸੇਵਾਵਾਂ ਵੀ ਨਿਭਾਅ ਰਹੇ ਹਨ।ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਹੋਇਆ ਜਗਜੀਤ ਸਿੰਘ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …