Tuesday, October 6, 2026

ਅੱਜ 230 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 92 ਵਿਅਕਤੀ ਪਰਤੇ ਘਰਾਂ ਨੂੰ

ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1069, ਕਰੋਨਾ ਨਾਲ 7 ਦੀ ਮੋਤ

ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 230 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 92 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 5226 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
               ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1069 ਐਕਟਿਵ ਕੇਸ ਹਨ।ਹੁਣ ਤੱਕ 214 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ 7 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ।
                       ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।ਉਨ੍ਹਾਂ ਕਿਹਾ ਕਿ ਕਰੋਨਾ ਵਾਈਰਸ ਨੂੰ ਹਰਾਉਣ ਲਈ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …