Tuesday, April 7, 2026

ਮੰਗਲਵਾਰ ਨੂੰ 23 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 103 ਘਰਾਂ ਨੂੰ ਕੀਤੇ ਰਵਾਨਾ

ਜਿਲ੍ਹਾ ਪਠਾਨਕੋਟ ‘ਚ ਕੁੱਲ 1761 ਕਰੋਨਾ ਪਾਜ਼ਟਿਵ, 1215 ਕਰੋਨਾ ਰਿਕਵਰ ਤੇ ਐਕਟਿਵ ਕੇਸ 516

ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 23 ਲੋਕਾਂ ਦੀ ਮੈਡੀਕਲ ਰਿਪੋਰਟ ਪਾਜ਼ਟਿਵ ਆਈ ਹੈ।ਜਦਕਿ ਡਿਸਚਾਰਜ਼ ਪਾਲਿਸੀ ਅਧੀਨ ਅੱਜ 103 ਵਿਅਕਤੀਆਂ ਨੂੰ ਨਿਰਧਾਰਿਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।
             ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਨੇ ਕਰਦਿਆਂ ਕਿਹਾ ਕਿ ਕੋਵਿਡ ਦੇ ਚੱਲਦਿਆਂ ਜਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਤਿੰਨ ਮੂਲ ਮੰਤਰ ਪਹਿਲਾ ਮਾਸਕ ਪਾ ਕੇ ਰੱਖੋ, ਦੂਜਾ ਬਾਰ ਬਾਰ ਹੱਥਾਂ ਨੂੰ ਧੋਵੋ ਅਤੇ ਤੀਜਾ ਸਮਾਜਿਕ ਦੂਰੀ ਬਣਾ ਕੇ ਰੱਖੋ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।
             ਉਨ੍ਹਾਂ ਦੱਸਿਆ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 1761 ਕੇਸ ਕਰੋਨਾ ਪਾਜ਼ਟਿਵ ਹਨ।ਜਿਨ੍ਹਾਂ ਵਿੱਚੋਂ 1215 ਵਿਅਕਤੀ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 516 ਕੇਸ ਕਰੋਨਾ ਐਕਟਿਵ ਹਨ ਅਤੇ ਹੁਣ ਤੱਕ 30 ਵਿਅਕਤੀਆਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …