Monday, July 28, 2025
Breaking News

ਲੌਂਗੋਵਾਲ ਨੇ ਜਥੇਦਾਰ ਬੱਜੂਮਾਨ ਦੇ ਪਰਿਵਾਰ ਤੇ ਗੁਮਾਨਪੁਰਾ ਨਾਲ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 8 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਸੱਜਣ ਸਿੰਘ ਬੱਜੂਮਾਨ ਦੇ ਘਰ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨਾਂ ਨੇ ਸ. ਬੱਜੂਮਾਨ ਦੇ ਸਪੁੱਤਰ ਬਲਜਿੰਦਰ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਅੰਤ੍ਰਿੰਗ ਕਮੇਟੀ ਵਿੱਚ ਰਹਿੰਦਿਆਂ ਇਕ ਚੰਗੇ ਸਾਥੀ ਵਜੋਂ ਬੱਜੂਮਾਨ ਹਰ ਮਸਲੇ ਉਪਰ ਸੰਜ਼ੀਦਾ ਰਾਇ ਦਿੰਦੇ ਰਹੇ। ਉਨ੍ਹਾਂ ਕਿਹਾ ਕਿ ਇਕ ਪੰਥ-ਪ੍ਰਸਤ ਸ਼ਖਸੀਅਤ ਦਾ ਤੁਰ ਜਾਣਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਲਈ ਵੱਡਾ ਘਾਟਾ ਹੈ ਇਸ ਮੌਕੇ ਹਲਕੇ ਦੇ ਸੀਨੀਅਰ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ, ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਨਿੱਜੀ ਸਹਾਇਕ ਦਰਸ਼ਨ ਸਿੰਘ, ਮੈਨੇਜਰ ਗੁਰਤਿੰਦਰਪਾਲ ਸਿੰਘ, ਮਨਜੀਤ ਸਿੰਘ ਆਦਿ ਮੌਜੂਦ ਸਨ।
              ਇਸੇ ਦੌਰਾਨ  ਲੌਂਗੋਵਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਦੀ ਧਰਮ ਪਤਨੀ ਬੀਬੀ ਮਨਜੀਤ ਕੌਰ ਦੇ ਅਕਾਲ ਚਲਾਣੇ ਦਾ ਅਫਸੋਸ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ।ਲੌਂਗੋਵਾਲ ਨੇ ਗੁਮਾਨਪੁਰਾ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।ਇਸ ਮੌਕੇ ਮਹਿੰਦਰ ਸਿੰਘ ਆਹਲੀ, ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਲਾਲ ਸਿੰਘ ਆਦਿ ਮੌਜ਼ੂਦ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …