ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ
ਦੀ ਢਿੱਲ ‘ਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ।ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਮੇਧ ਸੈਣੀ ਦੀ ਮੁਲਤਾਨੀ ਮਰਡਰ ਕੇਸ ਵਿੱਚ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕਰਦੇ ਹੋਏ 3 ਦਿਨਾਂ ਵਿੱਚ ਗ੍ਰਿਫਤਾਰੀ ਨਾ ਹੋਣ ‘ਤੇ ਜਾਗੋ ਪਾਰਟੀ ਵੱਲੋਂ ਦਿੱਲੀ ਸਥਿਤ ਪੰਜਾਬ ਭਵਨ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।ਜੀ.ਕੇ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪਹਿਲਾਂ ਅਕਾਲੀ ਅਤੇ ਹੁਣ ਕਾਂਗਰਸ ਦੀ ਸਰਕਾਰ ਸੈਣੀ ਨੂੰ ਗ੍ਰਿਫਤਾਰ ਕਰਨ ਦੀ ਜਗ੍ਹਾ ਕਾਨੂੰਨੀ ਰਾਹਤ ਪ੍ਰਾਪਤ ਕਰਨ ਦੇ ਭਰਪੂਰ ਮੌਕੇ ਦੇ ਰਹੀ ਹੈ।ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੈਣੀ ਨੂੰ ਜ਼ਮਾਨਤ ਅਤੇ ਦੂਜੇ ਸੂਬੇ ਵਿੱਚ ਕੇਸ ਤਬਦੀਲ ਕਰਨ ਦੀ ਮੰਗ ਰੱਦ ਕਰਨ ਦੇ ਬਾਅਦ ਵੀ ਜੇਕਰ ਪੰਜਾਬ ਪੁਲਿਸ ਸੈਣੀ ਨੂੰ ਗ੍ਰਿਫਤਾਰ ਨਹੀਂ ਕਰਦੀ, ਤਾਂ ਇਹ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਨਾਲ ਵੱਡਾ ਧੋਖਾ ਹੋਵੇਗਾ।
ਜੀ.ਕੇ ਨੇ ਕਿਹਾ ਕਿ ਇੱਕ ਤਰਫ਼ ਪੰਜਾਬ ਪੁਲਿਸ ‘ਤੇ ਨਿਰਦੋਸ਼ ਸਿੱਖ ਨੌਜਵਾਨਾਂ ‘ਤੇ ਯੂ.ਐਪੀ.ਏ ਦੇ ਫ਼ਰਜ਼ੀ ਕੇਸ ਦਰਜ਼ ਕਰਕੇ ਜੇਲਾਂ ਵਿੱਚ ਪਾਉਣ ਦੇ ਗੰਭੀਰ ਇਲਜ਼ਾਮ ਲੱਗ ਰਹੇ ਹਨ ਅਤੇ ਦੂਜੇ ਪਾਸੇ ਕਾਤਲ ਸੈਣੀ ਨੂੰ ਭੱਜਣ ਦਾ ਮੌਕਾ ਦਿੱਤਾ ਜਾ ਰਿਹਾ ਹੈ।ਇਸ ਲਈ ਪੰਜਾਬ ਪੁਲਿਸ ਦੇ ਦੋਹਰੇ ਮਾਪਦੰਡ ਦਾ ਵਿਰੋਧ ਕਾਨੂੰਨ ਅਤੇ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਜਾਗੋ ਪਾਰਟੀ ਕਰੇਗੀ।ਜੀ.ਕੇ ਨੇ ਸੈਣੀ ਮਾਮਲੇ ‘ਚ ਅਕਾਲੀਆਂ ਦੀ ਚੁੱਪੀ ‘ਤੇ ਵੀ ਹੈਰਾਨੀ ਜਤਾਈ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media