Monday, September 28, 2026

ਰਿਵਾਲਵਰ ਸਾਫ਼ ਕਰਨ ਮੌਕੇ ਚੱਲੀ ਗੋਲੀ ਕਾਰਨ ਕਿਸਾਨ ਦੀ ਮੌਤ

ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਥਾਣਾ ਚੀਮਾ ਅਧੀਨ ਪੈਂਦੇ ਪਿੰਡ ਸ਼ੇਰੋਂ ਵਿਖੇ ਇਕ ਕਿਸਾਨ ਦੀ ਆਪਣਾ ਰਿਵਾਲਵਰ ਸਾਫ਼ ਕਰਨ ਮੌਕੇ ਅਚਾਨਕ ਗੋਲੀ ਚੱਲ ਜਾਣ ਕਾਰਨ ਮੌਤ ਹੋ ਗਈ ਹੈ।ਮ੍ਰਿਤਕ ਦੀ ਪਤਨੀ ਅਵਤਾਰ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨ ‘ਚ ਕਿਹਾ ਹੈ ਕਿ ਗੁਰਪਾਲ ਸਿੰਘ ਰਾਜੂ (42 ਸਾਲ) ਮੰਗਲਵਾਰ ਸ਼ਾਮ ਨੂੰ ਆਪਣੇ ਘਰ ਵਿੱਚ ਆਪਣਾ ਰਿਵਾਲਵਰ ਸਾਫ਼ ਕਰ ਰਿਹਾ ਸੀ ਕਿ ਅਚਾਨਕ ਰਿਵਾਲਵਰ ਉਸ ਦੇ ਹੱਥੋਂ ਫ਼ਰਸ਼ ’ਤੇ ਡਿਗ ਪਿਆ।ਫ਼ਰਸ਼ ’ਤੇ ਡਿੱਗਣ ਸਾਰ ਰਿਵਾਲਵਰ ’ਚੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ’ਤੇ ਲੱਗੀ।ਅਤਿ ਗੰਭੀਰ ਹਾਲਤ ਵਿਚ ਉਸ ਨੂੰ ਡਾਕਟਰੀ ਸਹਾਇਤਾ ਲਈ ਸਿਵਲ ਹਸਪਤਾਲ ਸੁਨਾਮ ਵਿਖੇ ਲਿਜਾਇਆ ਜਾ ਰਿਹਾ ਸੀ।ਪਰ ਉਸ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਹੀ ਦਮ ਤੋੜ ਦਿੱਤਾ।
                      ਚੀਮਾ ਪੁਲਿਸ ਅਨੁਸਾਰ ਮ੍ਰਿਤਕ ਦੀ ਪਤਨੀ ਅਵਤਾਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …