ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ
ਫਤਿਹਗੜ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ਵਿੱਚ ਕੋਵਿਡ-19 ਦੇ 101 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ।ਇਸ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਬਲਾਕ ਅਧੀਨ ਪੈਂਦੇ ਪਿੰਡ ਪੰਜਗਰਾਈਆਂ, ਹਕੀਮਪੁਰਾ ਤੇ ਜਿਤਵਾਲ ਕਲਾਂ ਤੋਂ ਕੋਵਿਡ 19 ਦੇ 101 ਨਮੂਨੇ ਲੈ ਕੇ ਜਾਂਚ ਲਈ ਪਟਿਆਲਾ ਭੇਜੇ ਗਏ ਹਨ।
ਉਨਾਂ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ ਹੈ। ਜੇਕਰ ਕਿਸੇ ਨੂੰ ਖਾਂਸੀ, ਜੁਕਾਮ, ਹਲਕਾ ਬੁਖਾਰ, ਸਿਰ ਦਰਦ ਆਦਿ ਦੇ ਲੱਛਣ ਹੋਣ ਦੀ ਸੂਰਤ ‘ਚ ਤੁਰੰਤ ਨੇੜਲੇ ਸਿਹਤ ਕੇਂਦਰ ਵਿਖੇ ਜਾਂਚ ਕਰਵਾਈ ਜਾਵੇ।ਉਨਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਅਤੇ ਇਲਾਜ਼ ਦੀਆਂ ਸੇਵਾਵਾਂ ਮੁਫਤ ਦਿੱਤੀਆ ਜਾ ਰਹੀਆ ਹਨ।ਟੈਸਟ ਲੈਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਤਕਲੀਫ ਨਹੀਂ ਹੁੰਦੀ।
ਇਸ ਮੌਕੇ ਨੋਡਲ ਅਫਸਰ ਡਾ. ਰਿਤੂ ਸੇਠੀ, ਬਲਾਕ ਐਜੂਕੇਟਰ ਸੋਨਦੀਪ ਸਿੰਘ, ਸਿਹਤ ਇੰਸਪੈਕਟਰ ਗੁਰਮੀਤ ਸਿੰਘ, ਨਿਰਭੈ ਸਿੰਘ, ਦਲੀਪ ਸਿੰਘ, ਰਾਜਸ਼ ਰਿਖੀ, ਮੁਹੰਮਦ ਰਫਾਨ ਫਾਰਮਾਸਿਸਟ, ਰਣਦੀਪ ਕੌਰ, ਸੰਦੀਪ ਕੌਰ, ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media