Tuesday, September 29, 2026

ਅੱਜ 347 ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 131 ਕੋਰੋਨਾ ਮੁਕਤ ਹੋਏ ਪਰਤੇ ਘਰਾਂ ਨੂੰ

ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 1280

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 347 ਵਿਅਕਤੀਆਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 131 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 4074 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
                   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ੍ ਵਿੱਚ 1280 ਐਕਟਿਵ ਕੇਸ ਹਨ।219 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਅੱਜ 5 ਵਿਅਕਤੀਆਂ ਦੀ ਕਰੋਨਾ ਵਾਇਰਸ ਨਾਲ ਮੋਤ ਹੋਈ ਹੈ।ਜਿੰਨਾਂ ਵਿੱਚ ਆਈ.ਵੀ.ਆਈ ਹਸਪਤਾਲ ਤੋਂ 68 ਸਾਲਾ ਜਗਜੀਤ ਸਿੰਘ, ਹਰੀ ਪੁਰਾ ਤੋਂ 52 ਸਾਲਾ ਸੁਖਦੇਵ ਰਾਜ (ਮਹਾਜਨ ਹਸਪਤਾਲ), ਯੂਨੀਵਰਸਿਟੀ ਤੋਂ 49 ਸਾਲਾ ਡਾ. ਦਰਿਆ ਸਿੰਘ (ਆਈ.ਵੀ.ਆਈ ਹਸਪਤਾਲ), ਬੱਚੀਵਿੰਡ ਅਜਨਾਲਾ ਤੋਂ 95 ਸਾਲਾ ਔਰਤ ਵਰਿਆਮ ਕੌਰ (ਮਿਲਟਰੀ ਹਸਪਤਾਲ) ਤੇ ਵੇਰਕਾ ਤੋਂ 65 ਸਾਲਾ ਬਲਵਿੰਦਰ ਸਿੰਘ (ਗੁਰੂ ਨਾਨਕ ਦੇਵ ਹਸਪਤਾਲ) ਸ਼ਾਮਲ ਹਨ।ਦੱਸਣਯੋਗ ਹੈ ਕਿ ਡਾ. ਦਰਿਆ ਦੀ ਮੌਤ ਕੁੱਝ ਦਿਨ ਪਹਿਲਾਂ ਹੋਈ।ਪਰ ਉਸ ਦੀ ਰਿਪੋਰਟ ਮੌਤ ਤੋਂ ਬਾਅਦ ਅੱਜ ਕਰੋਨਾ ਪਾਜ਼ਟਿਵ ਮਿਲਣ ਕਰ ਕੇ ਸਿਹਤ ਵਿਭਾਗ ਨੇ ਕੋਰੋਨਾ ਮੌਤਾਂ ‘ਚ ਮ੍ਰਿਤਕ ਦੀ ਗਿਣਤੀ ਅੱਜ ਕੀਤੀ ਹੈ।
                   ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …