Tuesday, September 29, 2026

131 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫ਼ਤਾਰ

ਜੰਡਿਆਲਾ ਗੁਰੂ, 9 ਸਤੰਬਰ (ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਪੁਲਿਸ ਚੌਕੀ ਇੰਚਾਰਜ਼ ਏ.ਐਸ.ਆਈ ਤਰਸੇਮ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਇੱਕ ਮੋਟਰਸਾਈਕਲ ਸਵਾਰ ਪਾਸੋਂ ਨਸ਼ੀਲ਼ੀਆਂ ਗੋਲੀਆਂ ਬਰਾਮਦ ਕੀਤੀਆਂ ਹਨ।ਜਿਸ ਦੀ ਪਛਾਣ ਗੁਰਪ੍ਰੀਤ ਸਿੰਘ (ਰਾਜਾ) ਵਾਸੀ ਸ਼ੈਖਫਤਾ ਗੇਟ ਵਜੋਂ ਹੋਈ ਹੈ।ਮਾਮਲੇ ਦੀ ਜਾਂਚ ਕਰਦੇ ਹੋਏ ਐਸ.ਆਈ ਬਲਰਾਜ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਪਾਸੋਂ ਮਿਲੇ ਲਿਫਾਫੇ ਵਿਚੋਂ ਪੁਲਿਸ ਨੂੰ 131 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।ਜੋ ਉਸ ਨੇ ਸੂਰਜ ਵਾਸੀ ਜੋਤੀਸਰ ਤੋਂ ਖ਼ਰੀਦੀਆਂ ਹਨ।ਉਨਾਂ ਕਿਹਾ ਕਿ ਸੂਰਜ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …