ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਲਈ ਜ਼ਿਕਿਤਿਜ਼ਾ ਹੈਲਥ ਕੇਅਰ ਲਿਮ. ਵਲੋਂ ਐਮਰਜੈਂਸੀ ਐਂਬੂਲੈਂਸ ਸੇਵਾਵਾਂ ਲਈ 150 ਤੋਂ ਵੱਧ ਅਸਾਮੀਆਂ ਵਾਸਤੇ ਮਿਤੀ 15-09-2020 ਨੂੰ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜ਼ਿਲ੍ਹਾ ਕਚਿਹਰੀਆਂ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ 35 ਸਾਲ ਤੱਕ ਦੇ ਪ੍ਰਾਰਥੀ ਭਾਗ ਲੈ ਸਕਦੇ ਹਨ।ਜਿਸ ਲਈ ਫਾਰਮ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 14-09-2020 ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਰੋਜ਼ਗਾਰ ਅਫਸਰ ਵਿਕਰਮਜੀਤ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ‘ਚ ਭਾਗ ਲੈਣ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …