Wednesday, August 12, 2026

ਸੋਨੀ ਤੇ ਮੇਅਰ ਨੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਮੰਤਰੀ ਓਮ. ਪ੍ਰਕਾਸ਼ ਸੋਨੀ ਅਤੇ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਵਲੋਂ ਭਰਾੜੀਵਾਲ ਵਿਖੇ ਐਫ਼.ਸੀ.ਆਈ ਗੋਦਾਮਾਂ ਦੇ ਨਜ਼ਦੀਕ ਬਣਨ ਵਾਲੀਆਂ ਗਲੀਆਂ ਤੇ ਨਾਲੀਆਂ ਦੇ ਕੰਮ ਦਾ ਉਦਘਾਟਨ ਵੀ ਕੀਤਾ।ਸੋਨੀ ਨੇ ਦੱਸਿਆ ਕਿ ਇਸ ਸਾਲ ਦੇ ਅੰਤ ਤੱਕ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਲਏ ਜਾਣਗੇ।
                 ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਸਾਰੇ ਵਾਰਡਾਂ ਵਿੱਚ ਐਲ.ਈ.ਡੀ ਲਾਈਟਾਂ ਲਗਾ ਦਿੱਤੀਆਂ ਗਈਆਂ ਹਨ।ਉਨਾਂ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਨਵੇਂ ਟਿਊਬਵੈਲ ਵੀ ਲਗਾਏ ਗਏ ਹਨ ਅਤੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸਾਰੇ ਪਾਰਕਾਂ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ।
                ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕੋਮਲ ਮਿੱਤਲ, ਕੌਂਸਲਰ ਵਿਕਾਸ ਸੋਨੀ, ਪਰਮਜੀਤ ਸਿੰਘ ਚੋਪੜਾ, ਬਲਬੀਰ ਸੋਨੀ, ਰਸ਼ਪਾਲ ਸੰਧੂ, ਡਾਕਟਰ ਸੋਨੂ, ਕਮਲ ਪਹਿਲਵਾਨ, ਬਲਵਿੰਦਰ ਸੋਨੀ ਬੰਟੀ, ਸ਼ਮਸ਼ੇਰ ਸਿੰਘ, ਗੋਪੀ, ਨੇਟੂ, ਰਣਜੀਤ ਸਿੰਘ ਰਾਣਾ, ਕੰਵਲਜੀਤ ਸਿੰਘ ਗੋਲਡੀ ਹਾਜ਼ਰ ਸਨ

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …