ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ
ਸ਼ਾਹ ਵਣਜਾਰਾ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਵਿੱਚੋਂ ਗੁਰੂ ਪਿਆਰ ਅਤੇ ਸਮਰਪਣ ਭਾਵਨਾ ਨੂੰ ਸਮਝਣ ਅਤੇ ਆਪਣੇ ਜੀਵਨ ਵਿਚ ਕਮਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਅਜਿਹੀਆਂ ਸ਼ਖ਼ਸੀਅਤਾਂ ਦਾ ਜ਼ਿਕਰ ਸੰਗਤ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਸਿਮਰਜੀਤ ਸਿੰਘ ਕੰਗ, ਇੰਚਾਰਜ ਪ੍ਰੋ. ਸੁਖਦੇਵ ਸਿੰਘ, ਮਨਜੀਤ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਮੇਜਰ ਸਿੰਘ ਅਰਜਨ ਮਾਂਗਾ, ਕਾਬਲ ਸਿੰਘ ਆਦਿ ਮੌਜੂਦ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media