Wednesday, August 12, 2026

ਸ਼੍ਰੋਮਣੀ ਕਮੇਟੀ ਦੇ 28 ਸਤੰਬਰ ਨੂੰ ਹੋਣ ਵਾਲੇ ਬਜਟ ਇਜਲਾਸ ਲਈ ਮੈਂਬਰਾਂ ਨੂੰ ਪੱਤਰ ਭੇਜੇ

ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ 28 ਸਤੰਬਰ ਨੂੰ ਹੋਣ ਵਾਲੇ ਬਜ਼ਟ ਇਜਲਾਸ ਸਬੰਧੀ ਤਿਆਰੀਆਂ ਜਾਰੀ ਹਨ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮੈਂਬਰਾਂ ਨੂੰ ਬਜ਼ਟ ਸਮਾਗਮ ’ਚ ਸ਼ਾਮਲ ਹੋਣ ਲਈ ਸਕੱਤਰ ਮਹਿੰਦਰ ਸਿੰਘ ਆਹਲੀ ਵੱਲੋਂ ਪੱਤਰ ਜਾਰੀ ਕਰ ਦਿੱਤੇ ਗਏ ਹਨ ਅਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਕਮੇਟੀ ਦਾ ਸਾਲਾਨਾ ਬਜ਼ਟ ਇਜਲਾਸ ਹਰ ਸਾਲ ਮਾਰਚ ਮਹੀਨੇ ਵਿੱਚ ਰੱਖਿਆ ਜਾਂਦਾ ਹੈ, ਪਰੰਤੂ ਇਸ ਵਾਰ ਕੋਰੋਨਾ ਕਾਰਨ ਸੰਭਵ ਨਹੀਂ ਹੋ ਸਕਿਆ ਸੀ।ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਹੁਣ ਇਹ ਬਜ਼ਟ ਇਜਲਾਸ 28 ਸਤੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ।ਲੌਂਗੋਵਾਲ ਅਨੁਸਾਰ ਬਜ਼ਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ, ਟਰੱਸਟ ਫੰਡ, ਵਿਦਿਆ ਫੰਡ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰੇ, ਪ੍ਰਿੰਟਿੰਗ ਪੈ੍ਰਸਾਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦਾ ਬਜਟ ਪੇਸ਼ ਹੋਵੇਗਾ।ਉਨ੍ਹਾਂ ਆਖਿਆ ਕਿ ਇਜਲਾਸ ਦੌਰਾਨ ਸਿਹਤ ਵਿਭਾਗ ਅਤੇ ਸਰਕਾਰਾਂ ਵੱਲੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇਗਾ ਅਤੇ ਸੁਰੱਖਿਆ ਦੇ ਹਰ ਪਹਿਲੂ ਨੂੰ ਯਕੀਨੀ ਬਣਾਇਆ ਜਾਵੇਗਾ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …