ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਪਾਸੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ
ਮੁੜ ਖੋਲ੍ਹਣ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਹੈ ਕਿ ਭਾਵੇਂ ਇਹ ਲਾਂਘਾ ਕੋਰੋਨਾ ਮਹਾਮਾਰੀ ਕਾਰਨ ਬਣੇ ਹਾਲਾਤਾਂ ਕਰਕੇ ਬੰਦ ਹੋਇਆ ਸੀ, ਪਰੰਤੂ ਹੁਣ ਜਦੋਂ ਸਰਕਾਰ ਵੱਲੋਂ ਸਾਵਧਾਨੀਆਂ ਤਹਿਤ ਕਾਫ਼ੀ ਛੋਟਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਸੰਗਤ ਲਈ ਖੋਲ੍ਹ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸੰਗਤਾਂ ਚਾਹੁੰਦੀਆਂ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦਾ ਲਾਂਘੇ ਨੂੰ ਮੁੜ ਬਹਾਲ ਕੀਤਾ ਜਾਵੇ, ਤਾਂ ਜੋ ਉਹ ਆਪਣੀ ਸ਼ਰਧਾ ਪ੍ਰਗਟਾਅ ਸਕਣ।ਲੌਂਗੋਵਾਲ ਨੇ ਕਿਹਾ ਕਿ ਇਸ ਸਬੰਧ ਵਿਚ ਪਾਕਿਸਤਾਨ ਸਰਕਾਰ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਅਤੇ ਭਾਰਤ ਸਰਕਾਰ ਨੂੰ ਵੀ ਇਸ ਬਾਰੇ ਜਲਦ ਫੈਸਲਾ ਲੈਣਾ ਚਾਹੀਦਾ ਹੈ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media