ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ
ਤਹਿਤ 22 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ ਭੋਗੀਵਾਲ ਤੋਂ 4, ਸਿਵਲ ਹਸਪਤਾਲ ਮਲੇਰਕੋਟਲਾ ਤੋਂ, 1 ਅਤੇ ਹੋਮ ਆਈਸੋਲੇਸ਼ਨ ਤੋ 15 ਨੇ ਛੁੱਟੀ ਮਿਲਣ ਤੋਂ ਬਾਅਦ ਆਪੋ ਆਪਣੇ ਘਰ ਪਰਤੇ ਹਨ। ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ।ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media