16 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ, ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1338
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 225 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 151 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁਲ 4225 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ੍ਹ ਵਿੱਚ 1338 ਐਕਟਿਵ ਕੇਸ ਹਨ।ਹੁਣ ਤੱਕ 235 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ 16 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ। ਉਨ੍ਹਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
Punjab Post Daily Online Newspaper & Print Media