Wednesday, August 12, 2026

ਵੀਰਵਾਰ ਨੂੰ 179 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਇੱਕ ਹੋਰ ਦੀ ਹੋਈ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 1957 ਕਰੋਨਾ ਪਾਜ਼ਟਿਵ, 1269 ਨੇ ਕੀਤਾ ਰਿਕਵਰ, ਐਕਟਿਵ ਕੇਸ 657

ਪਠਾਨਕੋਟ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ ਨੂੰ 179 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਜਦਕਿ ਡਿਸਚਾਰਜ਼ ਪਾਲਿਸੀ ਅਧੀਨ ਅੱਜ 43 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰਾਂ ਲਈ ਰਵਾਨਾਂ ਕੀਤਾ ਗਿਆ।
                   ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਵੀਰਵਾਰ ਨੂੰ ਕਰੋਨਾ ਪਾਜ਼ਟਿਵ ਵਿਅਕਤੀ ਦੀ ਇਲਾਜ਼ ਦੋਰਾਨ ਮੋਤ ਹੋ ਗਈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਹੋਣ ਕਾਰਨ ਇਲਾਜ਼ ਦੋਰਾਨ ਮਰਨ ਵਾਲਿਆਂ ਦੀ ਸੰਖਿਆ 31 ਹੋ ਗਈ ਹੈ।
                  ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 1957 ਕੇਸ ਕਰੋਨਾ ਪਾਜ਼ਟਿਵ ਹਨ।ਜਿਨ੍ਹਾਂ ਵਿੱਚੋਂ 1269 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਇਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 657 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 31 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
                   ਉਨ੍ਹਾਂ ਸਾਰੇ ਜਿਲ੍ਹਾ ਨਿਵਾਸੀਆਂ ਅੱਗੇ ਅਪੀਲ ਹੈ ਕਿ ਹਦਾਇਤਾਂ ਦੀ ਪਾਲਣਾ ਕਰਨ, ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ, ਵਾਰ ਵਾਰ ਹੱਥਾਂ ਨੂੰ ਧੋਣ ਅਤੇ ਬਹੁਤ ਜਰੂਰੀ ਹੋਵੇ ਤੱਦ ਹੀ ਘਰ ਤੋਂ ਬਾਹਰ ਨਿਕਲਣ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …