ਮਹਿਲਾ ਅਧਿਆਪਕਾਂ ਵੀ ਡੱਟੀਆਂ ਭੁੱਖ ਹੜਤਾਲ ‘ਤੇ
ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਹੈਡ ਟੀਚਰ /ਸੈਂਟਰ ਹੈਡ ਟੀਚਰ ਪ੍ਰਮੋਸ਼ਨਾਂ ਨਾ ਕਰਨ ਦੇ ਰੋਸ ਵਜੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 16ਵੇਂ ਦਿਨ ਹੜਤਾਲ ‘ਤੇ ਬੈਠੇ ਬਲਾਕ ਵੇਰਕਾ ਤੋਂ ਗੁਰਪ੍ਰੀਤ ਸਿੰਘ ਵੇਰਕਾ, ਰਜੀਵ ਕੁਮਾਰ ਵੇਰਕਾ, ਸੁਖਜੀਤ ਸਿੰਘ ਭਕਨਾ, ਸਰਬਜੀਤ ਕੌਰ, ਮਨਦੀਪ ਕੌਰ, ਪਰਮਬੀਰ ਸਿੰਘ, ਸੁਖਰਾਜ ਸਿੰਘ, ਰਜੇਸ਼ ਕੁਮਾਰ, ਅਸ਼ਵਨੀ, ਗੁਰਪ੍ਰੀਤ ਸਿੰਘ, ਖਜਾਨ ਸਿੰਘ, ਬਲਕਾਰ ਸਿੰਘ, ਗੁਰਸ਼ਰਨ ਸਿੰਘ ਅਤੇ ਸੁਖਰਾਜ ਸਿੰਘ ਆਦਿ ਆਗੂਆਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਦਫ਼ਤਰੀ ਅਮਲੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਆਗੂ ਨਵਦੀਪ ਸਿੰਘ, ਗੁਰਪ੍ਰੀਤ ਸਿੰਘ ਵੇਰਕਾ, ਰਾਜੀਵ ਕੁਮਾਰ ਵੇਰਕਾ, ਮਨਿੰਦਰ ਸਿੰਘ ਆਦਿ ਨੇ ਕਿਹਾ ਕਿ ਲੜੀਵਾਰ ਚੱਲ ਰਹੀ ਭੁੱਖ ਹੜਤਾਲ ਦੇ ਕੈਂਪ `ਚ ਅੱਜ ਮਹਿਲਾ ਅਧਿਆਪਕਾਂ ਨੇ ਸ਼ਮੂਲੀਅਤ ਕਰਕੇ ਉਨ੍ਹਾਂ ਦਾ ਹੌੰਸਲਾ ਹੋਰ ਵਧਾਇਆ ਹੈ।ਉਨ੍ਹਾਂ ਜਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਪ੍ਰਮੋਸ਼ਨਾਂ ਕਰਨ ਲਈ ਅਪਣਾਏ ਜਾ ਰਹੇ ਬਹੁਤ ਹੀ ਢਿੱਲੇ ਵਤੀਰੇ ਦੀ ਸ਼ਖਤ ਸ਼ਬਦਾਂ `ਚ ਨਿਖੇਧੀ ਕਰਦਿਆਂ ਕਿਹਾ ਕਿ ਉਕਤ ਅਫ਼ਸਰ ਜਾਣ ਬੁੱਝ ਕੇ ਭੁੱਖ ਹੜਤਾਲੀ ਅਧਿਆਪਕਾਂ ਨੂੰ ਮਰਨ ਵਰਤ ਰੱਖਣ ਲਈ ਮਜ਼ਬੂਰ ਕਰ ਰਿਹਾ ਰਿਹਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …