Thursday, July 3, 2025
Breaking News

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਈ.ਟੀ.ਯੂ ਨੇ ਦਿੱਤਾ ਰੋਸ ਪੱਤਰ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਲੜੀਵਾਰ ਭੁੱਖ ਹੜਤਾਲ ਦੇ ਨਾਲ-ਨਾਲ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਦੀ ਅੱਤ ਢਿੱਲੀ ਕਾਰਗੁਜ਼ਾਰੀ ਨੂੰ ਸਰਕਾਰ ਦੇ ਧਿਆਨ `ਚ ਲਿਆਉਣ ਲਈ ਹਲਕਾ ਵਿਧਾਇਕਾਂ ਨੂੰ ਰੋਸ ਪੱਤਰ ਦੇਣ ਦੇ ਫੈਸਲੇ ਤਹਿਤ ਅੱਜ ਸਰਹੱਦੀ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਇੱਕ ਰੋਸ ਪੱਤਰ ਦਿੱਤਾ ਗਿਆ।ਇਸ ਦੌਰਾਨ ਈ.ਟੀ.ਯੂ.ਆਗੂ ਹਰਜਿੰਦਰਪਾਲ ਸਿੰਘ ਪੰਨੂੰ, ਸਤਬੀਰ ਸਿੰਘ ਬੋਪਾਰਾਏ, ਗੁਰਿੰਦਰ ਸਿੰਘ ਘੁੱਕੇਵਾਲੀ, ਪਰਮਬੀਰ ਸਿੰਘ ਰੋਖੇ ਅਤੇ ਸੁਖਜਿੰਦਰ ਸਿੰਘ ਦੂਜੋਵਾਲ ਵੱਲੋਂ ਵਿਧਾਇਕ ਨੂੰ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਅੰਮ੍ਰਿਤਸਰ ਦੀ ਵੱਡੀ ਅਣਗਹਿਲੀ ਕਾਰਨ ਜਿਲ੍ਹੇ ਵਿੱਚ ਲੰਮੇਂ ਸਮੇਂ ਤੋਂ 200 ਦੇ ਲਗਭਗ ਹੈਡਟੀਚਰ / ਸੈਂਟਰ ਹੈਡਟੀਚਰ ਦੀਆਂ ਖਾਲੀ ਪੋਸਟਾਂ ਬਾਰੇ ਜਾਣੂ ਕਰਵਾਉਂਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਜਿਲਿਆਂ ‘ਚ ਸਿੱਖਿਆ ਦੇ ਵਿਸ਼ੇਸ਼ ਸੁਧਾਰਾਂ ਦੇ ਦਾਅਵੇ ਨੂੰ ਲਾਗੂ ਕਰ ਕੇ ਜਿਲ੍ਹੇ ਅੰਦਰ ਤੁਰੰਤ ਪ੍ਰਮੋਸ਼ਨਾਂ ਕਰਵਾਈਆਂ ਜਾਣ।
                       ਹਲਕਾ ਵਿਧਾਇਕ ਅਜਨਾਲਾ ਵਲੋਂ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਦੀ ਪ੍ਰਮੋਸ਼ਨਾਂ ਸਬੰਧੀ ਚੱਲ ਰਹੀ ਢਿੱਲੀ ਕਾਰਗੁਜ਼ਾਰੀ ਨੂੰ ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਲਈ ਮੌਕੇ ਤੇ ਸਿੱਖਿਆ ਸਕੱਤਰ ਪੰਜਾਬ ਨੂੰ ਪ੍ਰਮੋਸ਼ਨਾਂ ਸਬੰਧੀ ਫੋਨ ਕੀਤਾ ਗਿਆ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …